Saturday, October 3, 2026

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਜੰਡਿਆਲਾ ਗੁਰੂ, 9 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਮੌਕੇ ’ਤੇ ਸੁਣ ਕੇ ਹੱਲ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਹਲਕਾ ਜੰਡਿਆਲਾ ਵਿੱਚ ਵਪਾਰੀ ਭਾਈਚਾਰੇ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।ਮੀਟਿੰਗ ਦਾ ਪ੍ਰਬੰਧ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਵੱਲੋਂ ਕੀਤਾ ਗਿਆ, ਜਿਸ ਵਿੱਚ ਐਸ.ਐਸ.ਪੀ ਅੰਮ੍ਰਿਤਸਰ ਕੰਵਲਪ੍ਰੀਤ ਸਿੰਘ ਚਾਹਲ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਐਸ.ਐਸ.ਪੀ ਚਾਹਲ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਦੀ ਟੀਮ ਉਨ੍ਹਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ 24 ਘੰਟੇ, ਹਫਤੇ ਦੇ ਸੱਤੋਂ ਦਿਨ ਉਪਲੱਬਧ ਹੈ।ਵਪਾਰੀਆਂ ਨੂੰ ਕਾਨੂੰਨ-ਵਿਵਸਥਾ ਸਬੰਧੀ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਵਪਾਰੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੱਛਲੇ 70 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸੀਨੀਅਰ ਪੁਲਿਸ ਅਧਿਕਾਰੀ ਖੁਦ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ।
ਮੀਟਿੰਗ ਦੌਰਾਨ ਡੀ.ਐਸ.ਪੀ ਜੰਡਿਆਲਾ ਬਲਜੀਤ ਸਿੰਘ, ਐਸ.ਐਚ.ਓ ਹਰਪਾਲ ਸਿੰਘ, ਹਲਕਾ ਜੰਡਿਆਲਾ ਟਰੇਡ ਚੇਅਰਪਰਸਨ ਰਮੇਸ਼ ਅਵੱਸਥੀ, ਸਰਬਜੀਤ ਸਿੰਘ ਡਿੰਪੀ, ਗੌਤਮ ਸੇਠ, ਸੁਨੀਲ ਪਾਸੀ, ਸਨੀ ਕਾਹਵਾ, ਜਗਦੀਪ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …