Sunday, July 26, 2026

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਵਰਸਿਟੀ ਦੇ ਇਮਤਿਹਾਨਾਂ ’ਚ ਪ੍ਰਾਪਤ ਕੀਤਾ ਉਚ ਸਥਾਨ

ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ

ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਡਿਗਰੀ ਕੋਰਸ ਦੇ ਸਮੈਸਟਰ-9 ਦੇ ਹੋਏ ਇਮਤਿਹਾਨਾਂ ’ਚ 364 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ।
ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਉਕਤ ਵਿਦਿਆਰਥਣ ਦਿਸ਼ਾ ਨੇ 500 ਅੰਕਾਂ ’ਚੋਂ 364 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਪ੍ਰੀਤ ਇੰਦਰ ਕੌਰ, ਡਾ. ਹਰਜੋਤ ਕੌਰ, ਪ੍ਰੋ. ਹੇਮਾ ਸਿੰਘ, ਪ੍ਰੋ. ਸੁਗਮ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …