ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਪੀ.ਐਚ.ਸੀ ਛੇਹਰਟਾ ਵਿਖੇ ‘ਵਿਸ਼ਵ ਹੱਥ ਸਫ਼ਾਈ ਦਿਵਸ-2026’
ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸਮਾਗਮ ਦਾ ਉਦੇਸ਼ ਲੋਕਾਂ ’ਚ ਹੱਥਾਂ ਦੀ ਸਫ਼ਾਈ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ।
ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਵਾਈਸ ਪ੍ਰਿੰਸੀਪਲ ਅਤੇ ਪ੍ਰੋਫੈਸਰ ਡਾ. ਨੀਲਮ ਹੰਸ ਅਤੇ ਅਸਿਸਟੈਂਟ ਪ੍ਰੋਫੈਸਰ ਸ੍ਰੀਮਤੀ ਅਲਕਾ ਬਾਦਿਆਲ ਦੀ ਅਗਵਾਈ ਹੇਠ ਬੀ.ਐਸ.ਸੀ ਨਰਸਿੰਗ ਸਮੈਸਟਰ-7 ਦੇ ਵਿਦਿਆਰਥੀਆਂ ਨੇ ਲੋਕਾਂ ਨੂੰ ਹੱਥ ਧੋਣ ਦੇ ਸਹੀ ਤਰੀਕੇ ਦਾ ਪ੍ਰਦਰਸ਼ਨ ਕਰਕੇ ਦਿਖਾਇਆ ਅਤੇ ਹੱਥਾਂ ਦੀ ਸਫ਼ਾਈ ਦੇ ਮਹੱਤਵ ਸਬੰਧੀ ਸਿਹਤ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਬਾਲ ਸਿਹਤ ਨਰਸਿੰਗ ਵਿਭਾਗ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media