Wednesday, June 10, 2026

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਮਹਿਲਾਵਾਂ ਦੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਰਜਿਸਟ੍ਰੇਸ਼ਨ ਜਾਰੀ

ਐਸ.ਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਅਤੇ ਹੋਰ ਵਰਗਾਂ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣਗੇ

ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸ਼ਕਤੀਕਰਨ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਅਧੀਨ ਯੋਗ ਮਹਿਲਾਵਾਂ ਨੂੰ ਜਲਦ ਹੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਐਸ.ਸੀ ਵਰਗ ਨਾਲ ਸੰਬੰਧਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸਤਿਕਾਰ ਯੋਜਨ ਦਾ ਲਾਭ ਪ੍ਰਾਪਤ ਕਰਨ ਲਈ ਯੋਗ ਮਹਿਲਾਵਾਂ ਆਪਣੇ ਨੇੜਲੇ ਆਂਗਣਵਾੜੀ ਕੇਂਦਰ ਜਾਂ ਸੇਵਾ ਕੇਂਦਰ ਵਿਖੇ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਵੋਟਰ ਕਾਰਡ, ਆਧਾਰ ਕਾਰਡ ਅਤੇ ਬੈਂਕ ਖਾਤੇ ਦੀ ਪਾਸਬੁੱਕ ਲਾਜ਼ਮੀ ਹੈ।ਇਸ ਤੋਂ ਇਲਾਵਾ ਐਸ.ਸੀ ਵਰਗ ਨਾਲ ਸੰਬੰਧਤ ਮਹਿਲਾਵਾਂ ਨੂੰ ਆਪਣਾ ਜਾਤੀ ਸਰਟੀਫਿਕੇਟ ਵੀ ਨਾਲ ਲਿਆਉਣਾ ਹੋਵੇਗਾ।

Check Also

ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਕੋਰਸ ਦਾ ਨਵਾਂ ਬੈਚ ਸ਼ੁਰੂ

ਅੰਮ੍ਰਿਤਸਰ 10 ਜੂਨ (ਸੁਖਬੀਰ ਸਿੰਘ) – ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ …