Thursday, June 11, 2026

ਖਾਲਸਾ ਕਾਲਜ ਨਰਸਿੰਗ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਵਿਦਿਆਰਥੀਆਂ ਅਤੇ ਸਮਾਜ ਨੂੰ ਵਾਤਾਵਰਣ ਸੁਰੱਖਿਆ ਪ੍ਰਤੀ

ਜਾਗਰੂਕ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਸਬੰਧੀ ਪ੍ਰੇਰਿਤ ਕਰਨ ਦੇ ਮਕਸਦ ਤਹਿਤ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲਿਆ।

ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਅਗਾਂਹ ਆਉਣ ਅਤੇ ਰੋਜ਼ਾਨਾ ਜੀਵਨ ’ਚ ਵਾਤਾਵਰਣ ਅਨੁਕੂਲ ਆਦਤਾਂ ਅਪਨਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮਨੁੱਖੀ ਸਿਹਤ ਅਤੇ ਭਵਿੱਖ ਲਈ ਬਹੁਤ ਜ਼ਰੂਰੀ ਹੈ।ਹਵਾ, ਪਾਣੀ ਅਤੇ ਮਿੱਟੀ ਦੇ ਪ੍ਰਦੂਸ਼ਣ ਕਾਰਨ ਕਈ ਗੰਭੀਰ ਬਿਮਾਰੀਆਂ ਜਨਮ ਲੈਂਦੀਆਂ ਹਨ।ਇਸ ਲਈ ਹਰੇਕ ਇਨਸਾਨ ਸ਼ੁੱਧ ਤੇ ਸਾਫ-ਸੁੱਥਰੇ ਵਾਤਾਵਰਣ ਦੀ ਮਹੱਤਤਾ ਸਬੰਧੀ ਆਪਣੀ ਅਹਿਮ ਜ਼ਿੰਮੇਵਾਰੀ ਸਮਝਦੇ ਹੋਏ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਨਾਉਣ।
ਇਸ ਦੌਰਾਨ ਕਰਵਾਏ ਗਏ ਪੌਟ ਮੇਕਿੰਗ ਮੁਕਾਬਲੇ ’ਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਉਨ੍ਹਾਂ ਕਿਹਾ ਕਿ ਮੁਕਾਬਲੇ ’ਚ ਜੀ.ਐਨ.ਐਮ ਦੂਜਾ ਸਾਲ ਦੀਆਂ ਵਿਦਿਆਰਥਣਾਂ ਸਿਮਰਨ ਅਤੇ ਜਸ਼ਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਜਦਕਿ ਬੀ.ਐਸ.ਸੀ ਨਰਸਿੰਗ 5ਵਾਂ ਸਮੈਸਟਰ ਦੀਆਂ ਵਿਦਿਆਰਥਣਾਂ ਗੁਰਾ ਸਿਸ, ਪਲਕ ਦੇਵਗੋਤਰਾ ਅਤੇ ਇਸ਼ਮੀਤ ਨੇ ਦੂਜਾ ਸਥਾਨ ਹਾਸਲ ਕੀਤਾ।ਬੈਸਟ ਆਉਟ ਆਫ ਵੇਸਟ ਮੁਕਾਬਲੇ ’ਚ ਬੀ.ਐਸ.ਸੀ ਨਰਸਿੰਗ ਪਹਿਲਾ ਸਮੈਸਟਰ ਦੀ ਵਿਦਿਆਰਥਣ ਜਪਜੀ ਨੇ ਪਹਿਲਾ, ਸਮੁੱਚੇ ਪ੍ਰਦਰਸ਼ਨ ਦੇ ਆਧਾਰ ’ਤੇ ਬੀ.ਐਸ.ਸੀ ਨਰਸਿੰਗ ਤੀਜਾ ਸਮੈਸਟਰ ਦੀ ਵਿਦਿਆਰਥਣ ਅਨੁਰੀਤ ਨੂੰ ਓਵਰਆਲ ਪੁਜ਼ੀਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸਮਾਗਮ ਦੇ ਆਯੋਜਨ ਦੀ ਸ਼ਿਵਾਨੀ ਅਤੇ ਸਿਮਰਨਜੀਤ ਕੌਰ ਵੱਲੋਂ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ ਗਈ।ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

Check Also

BBK DAV College Students Secure Placements in Deloitte USI

Amritsar, June 11 (Punjab Post Bureau) – Students of BBK DAV College for Women, Amritsar, …