ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ
ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਡਿਗਰੀ ਕੋਰਸ ਦੇ ਸਮੈਸਟਰ 9ਵਾਂ ਦੀ ਹੋਈ ਪ੍ਰੀਖਿਆ ’ਚੋਂ 378 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਸਟਾਫ ਦੀ ਮੌਜ਼ੂਦਗੀ ’ਚ ਵਿਦਿਆਰਥਣ ਨਵਦੀਪ ਕੌਰ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੂਪ ਹੈ।ਉਨ੍ਹਾਂ ਕਿਹਾ ਕਿ ਨਵਦੀਪ ਕੌਰ ਨੇ 500 ਅੰਕਾਂ ’ਚੋਂ 378 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ।ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਪ੍ਰੀਤ ਇੰਦਰ ਕੌਰ, ਡਾ. ਹਰਜੋਤ ਕੌਰ, ਪ੍ਰੋ. ਹੇਮਾ ਸਿੰਘ, ਪ੍ਰੋ. ਸੁਗਮ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media