Monday, August 24, 2026

“ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਸਿਹਤ ਵਿਭਾਗ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਜਾਗਰੂਕਤਾ ਲਈ ਟੀਮਾਂ ਰਵਾਨਾ ਕੀਤੀਆਂ ਗਈਆਂ।ਸ਼ਹਿਰ ਦੇ ਵਿੱਚ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ ਜਾਗਰੂਕਤਾ ਗਤੀਵਿਧੀਆਂ ਦੇ ਨਾਲ ਨਾਲ ਫੋਗਿੰਗ ਅਤੇ ਸਪਰੇਅ ਵੀ ਕਰ ਰਹੀਆਂ ਹਨ।ਜਹਾਜਗੜ੍ਹ ਦੇ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ, ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ ਨੇ ਕਿਹਾ ਕਿ ਆਉਣ ਵਾਲੇ ਬਰਸਾਤ ਦੇ ਮੌਸਮ ਵਿੱਚ ਬਹੁਤ ਸਾਰੀਆਂ ਥਾਵਾਂ ‘ਤੇ ਪਾਣੀ ਦਾ ਇਕੱਠਾ ਹੋਣਾ ਸੁਭਾਵਿਕ ਹੀ ਹੈ, ਪਰ ਇਸ ਦੇ ਨਾਲ ਹੀ ਜਿਥੇ ਪਾਣੀ ਇਕੱਠਾ ਹੋਵੇਗਾ ਉਥੇ ਮਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ ਸਭ ਦੀ ਇਹ ਜਿੰਮੇਵਾਰੀ ਬਣਦੀ ਹੈ, ਕਿ ਮੱਛਰ ਦੀ ਪੈਦਾਵਰ ਨੂੰ ਰੋਕਿਆ ਜਾਵੇ।ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।ਉਹਨਾਂ ਅਪੀਲ ਕੀਤੀ ਕਿ ਹਫਤੇ ਦੇ ਹਰ ਸ਼ੁਕਰਵਾਰ ਵਾਲੇ ਦਿਨ ਆਪਣੇ ਘਰਾਂ ਵਿਚ ਕੂਲਰਾਂ, ਫਰਿਜਾਂ, ਗਮਲਿਆਂ, ਟੈਂਕੀਆਂ, ਛੱਤ ‘ਤੇ ਪਿਆ ਨਾਕਾਰਾ ਸਾਮਾਨ ਅਦਿ ਵਿੱਚ ਪਾਣੀ ਇਕੱਠਾ ਨਾਂ ਹੋਣ ਦਿੱਤਾ ਜਾਏ, ਕਿੳਂਕਿ ਡੇਂਗੂ ਤੋਂ ਬਚਣ ਲਈ ਸਭ ਤੋ ਜਿਆਦਾ ਜਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ।ਪੁਰੀਆਂ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦਿ ਦਾ ਇਸਤੇਮਾਲ ਕੀਤਾ ਜਾਵੇ।ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ, ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ।ਜਿਲਾ ਐਮ.ਈ.ਆਈ.ਓ ਅਮਰਦੀਪ ਸਿੰਘ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਪੋਸਟਰ ਪੈਂਫਲਿਟ ਵੰਡੇ ਗਏ।
ਇਸ ਮੌਕੇ ਸਹਾਇਕ ਮਲੇਰੀਆ ਅਫਸਰ ਗੁਰਦੇਵ ਸਿੰਘ, ਐਸ.ਆਈ ਸੁਖਦੇਵ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਆਈ.ਸੀ ਹਰਮੀਤ ਸਿੰਘ, ਬਿਕਰਮਜੀਤ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਰਣਜੋਧ ਸਿੰਘ, ਫੀਲਡ ਵਰਕਰਜ਼ ਅਤੇ ਬਰੀਡਿੰਗ ਚੈਕਰ ਹਾਜ਼ਰ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …