ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡਾ. ਰੁਪਿੰਦਰ ਪਾਲ ਸਿੰਘ ਨੇ ਕੀਤਾ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੁਕੇਸ਼ ਸਾਰੰਗਲ ਨੇ ਦੱਸਿਆ ਕਿ 17 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫ਼ਤਰ ਜ਼ਮੀਨੀ ਮੰਜ਼ਿਲ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸੁਵਿਧਾ ਕੇਂਦਰ, ਅਜਾਈਲ ਹਰਬਲ ਅਤੇ ਪੇਟੀਐਮ ਵਰਗੀਆਂ ਨਾਮੀ ਕੰਪਨੀਆਂ ਵਲੋਂ ਡਾਟਾ ਐਂਟਰੀ ਆਪਰੇਟਰ, ਮਾਰਕੀਟਿੰਗ ਮੈਨੇਜਰ, ਸੇਲਜ਼ ਐਗਜ਼ੈਕਟਿਵ ਸਮੇਤ ਵੱਖ-ਵੱਖ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਵਿੱਚ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਯੋਗਤਾ ਰੱਖਣ ਵਾਲੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ।ਚਾਹਵਾਨ ਉਮੀਦਵਾਰ ਆਪਣੇ ਵਿਦਿਅਕ ਯੋਗਤਾ ਸਰਟੀਫਿਕੇਟਾਂ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਸਮੇਤ 17 ਜੂਨ 2026 ਨੂੰ ਸਵੇਰੇ 9:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫ਼ਤਰ ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99157-89068 `ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media