Saturday, October 3, 2026

ਪੰਜਾਬ ਦੇ ਪ੍ਰਸਿੱਧ ਆਰਟਿਸਟਾਂ ਵਲੋਂ ਆਰਟ ਗੈਲਰੀ ਵਿਖੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਸਥਿਤ ਆਰਟ ਗੈਲਰੀ ਵਿਖੇ 1 ਜੂਨ ਤੋਂ ਸ਼ੁਰੂ ਹੋਇਆ 13ਵਾਂ ਸਮਰ ਕੈਂਪ ਲਗਾਤਾਰ ਚੱਲ ਰਿਹਾ ਹੈ।ਇਸ ਦੌਰਾਨ ਪੰਜਾਬ ਦੇ ਪ੍ਰਸਿੱਧ ਆਰਟਿਸਟਾਂ ਵਲੋਂ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ।ਆਰਟ ਗੈਲਰੀ ਦੇ ਜਨਰਲ ਸਕੱਤਰ ਡਾ. ਪੀ.ਐਸ ਗਰੋਵਰ ਨੇ ਦੱਸਿਆ ਕਿ ਆਰਟ ਗੈਲਰੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।ਉਨ੍ਹਾਂ ਨੇ ਪ੍ਰਦਰਸ਼ਿਤ ਕੀਤੀਆਂ ਗਈਆਂ ਪੇਂਟਿੰਗਾਂ ਨੂੰ ਗਹੁ ਨਾਲ ਵਾਚਿਆ ਅਤੇ ਕਲਾਕਾਰਾਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਕੀਤੀ।
ਪ੍ਰਦਰਸ਼ਨੀ ਵਿੱਚ ਭਾਗ ਲੈਣ ਵਾਲੇ ਆਰਟਿਸਟਾਂ ਵਿੱਚ ਸੁਖਦੇਵ ਸਿੰਘ, ਡਾ. ਪੀ.ਐਸ ਗਰੋਵਰ, ਗੋਪਾਲ ਕਰੋੜੀਵਾਲ, ਕੁਲਵੰਤ ਸਿੰਘ, ਧਰਮਿੰਦਰ ਸ਼ਰਮਾ, ਨਰਿੰਦਰ ਸਿੰਘ, ਸੁਮੀਤ ਦੂਆ, ਗੁਲਸ਼ਨ ਸਦਾਨਾ, ਮਿਸ ਪ੍ਰਿਅੰਕਾ ਸ਼ਰਮਾ, ਰਵਿੰਦਰ ਢਿੱਲੋਂ, ਸ਼੍ਰੀਮਤੀ ਗੁਰਪ੍ਰੀਤ ਕੌਰ, ਮਿਸ ਭਾਰਤੀ, ਸੋਹਣ ਲਾਲ ਜਾਂਘਰਾ ਅਤੇ ਅੰਮ੍ਰਿਤ ਸਿੰਘ ਸ਼ਾਮਲ ਸਨ।

 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …