ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਰੂਟ ਵਿੱਚ ਕੀਤੇ ਗਏ ਅਹਿਮ ਬਦਲਾਅ ਦਾ ਸਵਾਗਤ ਕਰਦਿਆਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਅੰਮ੍ਰਿਤਸਰ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਖੇਤਰ ਦੇ ਹਜ਼ਾਰਾਂ ਸ਼ਰਧਾਲੂਆਂ ਅਤੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦੇ ਸਫ਼ਰ ਦਾ ਸਮਾਂ ਵੀ ਘੱਟ ਹੋਵੇਗਾ। ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਜਦੋਂ ਇਸ ਟ੍ਰੇਨ ਸੇਵਾ ਦੀ ਸ਼ਰੂਆਤ ਕੀਤੀ ਗਈ ਸੀ, ਉਸ ਵੇਲੇ ਉਨ੍ਹਾਂ ਨੇ ਰੇਲ ਮੰਤਰੀ ਕੋਲ ਮੰਗ ਰੱਖੀ ਸੀ ਕਿ ਟ੍ਰੇਨ ਦਾ ਰੂਟ ਅੰਮ੍ਰਿਤਸਰ ਤੋਂ ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਰਾਹੀਂ ਨਿਰਧਾਰਤ ਕੀਤਾ ਜਾਵੇ, ਤਾਂ ਜੋ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਵੀ ਇਸ ਸਹੂਲਤ ਦਾ ਸਿੱਧਾ ਲਾਭ ਮਿਲ ਸਕੇ।ਉਨ੍ਹਾਂ ਕਿਹਾ ਕਿ ਰੇਲ ਮੰਤਰਾਲੇ ਨੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਮੰਗ ਨੂੰ ਮਨਜ਼ੂਰ ਕੀਤਾ ਹੈ, ਜਿਸ ਲਈ ਉਹ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਵਿਸ਼ੇਸ਼ ਤੌਰ `ਤੇ ਧੰਨਵਾਦੀ ਹਨ।
ਔਜਲਾ ਨੇ ਕਿਹਾ ਕਿ ਪਹਿਲਾਂ ਇਹ ਟ੍ਰੇਨ ਅੰਮ੍ਰਿਤਸਰ ਤੋਂ ਜਲੰਧਰ ਹੁੰਦੀ ਹੋਈ ਪਠਾਨਕੋਟ ਪਹੁੰਚਦੀ ਸੀ, ਜਿਸ ਕਾਰਨ ਯਾਤਰੀਆਂ ਨੂੰ ਵਧੇਰੇ ਸਮਾਂ ਲੱਗਦਾ ਸੀ।ਪਰ ਹੁਣ ਨਵੇਂ ਰੂਟ ਤਹਿਤ ਇਹ ਟ੍ਰੇਨ ਅੰਮ੍ਰਿਤਸਰ ਤੋਂ ਸਿੱਧੀ ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਰਾਹੀਂ ਕਟੜਾ ਜਾਵੇਗੀ।ਇਸ ਨਾਲ ਯਾਤਰਾ ਦਾ ਸਮਾਂ ਘੱਟ ਹੋਵੇਗਾ।ਉਨ੍ਹਾਂ ਕਿਹਾ ਕਿ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਪੰਜਾਬ ਦੇ ਸਰਹੱਦੀ ਅਤੇ ਮਾਝਾ ਖੇਤਰ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਕਟੜਾ ਜਾਂਦੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media