Thursday, August 20, 2026

ਵੱਲਾ ਦੇ ਵਾਟਰ ਟ੍ਰੀਟਮੈਂਟ ਪਲਾਂਟ ਵਿਖੇ ਐਚ.ਆਈ.ਵੀ-ਏਡਜ਼ ਟੈਸਟਿੰਗ ਅਤੇ ਜਾਗਰੂਕਤਾ ਕੈਂਪ ਲਗਾਇਆ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਲਾਰਸਨ ਐਂਡ ਟੂਬਰੋ ਕੰਪਨੀ ਵੱਲੋਂ ਵੱਲਾ ਨੇੜੇ ਬਣਾਏ ਜਾ ਰਹੇ ਵਾਟਰ ਟਰੀਟਮੈਂਟ ਪਲਾਂਟ ਵਿਖੇ ਇੱਕ ਐਚ.ਆਈ.ਵੀ ਟੈਸਟਿੰਗ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।ਆਰ.ਪੀ ਐਜੂਕੇਸ਼ਨ ਸੋਸਾਇਟੀ ਐਨ.ਜੀ.ਓ ਦੇ ਸਹਿਯੋਗ ਨਾਲ ਆਯੋਜਿਤ ਇਸ ਕੈਂਪ ਵਿੱਚ ਪ੍ਰੋਜੈਕਟ `ਤੇ ਕੰਮ ਕਰਨ ਵਾਲੇ ਵਰਕਰਾਂ ਅਤੇ ਕਰਮਚਾਰੀਆਂ ਦੀ ਐਚ.ਆਈ.ਵੀ ਟੈਸਟਿੰਗ ਅਤੇ ਏਡਜ਼ ਪਾਰਟੀ ਜਾਗਰੂਕ ਵੀ ਕੀਤਾ ਗਿਆ। ਇਸ ਦੌਰਾਨ ਡਾਕਟਰਾਂ ਵਲੋਂ ਕੈਂਪ ਵਿੱਚ ਮੌਜ਼ੂਦ ਮਜ਼ਦੂਰਾਂ ਅਤੇ ਕਰਮਚਾਰੀਆਂ ਦੀ ਸਿਹਤ ਜਾਂਚ ਵੀ ਕੀਤੀ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਨੂੰ ਸ਼ੁੱਧ ਪਾਣੀ ਦੀ ਸਪਲਾਈ ਲਈ ਵਰਲਡ ਬੈਂਕ ਅਤੇ ਏਸ਼ੀਅਨ ਇਨਫਰਾਸਟ੍ਰਕਚਰ ਇਨਵੈਸਟਮੈਂਟ ਬੈਂਕ ਦੇ ਸਹਿਯੋਗ ਨਾਲ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ।ਜਿਸ ਤਹਿਤ ਅੱਪਰ ਬਾਰੀ ਦੋਆਬ ਨਹਿਰ ਦੇ ਪਾਣੀ ਨੂੰ ਸਾਫ ਕਰਕੇ ਆਉਣ ਵਾਲੇ ਸਮੇਂ ਵਿੱਚ ਘਰ-ਘਰ ਸਪਲਾਈ ਕੀਤਾ ਜਾਵੇਗਾ।ਪ੍ਰੋਜੈਕਟ ਦੇ ਸਿਹਤ ਅਤੇ ਸੁਰੱਖਿਆ ਅਧਿਕਾਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਪ੍ਰੋਜੈਕਟ ਨੂੰ ਸਮੇਂ ‘ਤੇ ਪੂਰਾ ਕਰਨ ਲਈ ਜ਼ਰੂਰੀ ਹੈ ਕਿ ਪ੍ਰੋਜੈਕਟ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਤੰਦਰੁਸਤ ਰਹਿਣ।ਇਸੇ ਲਈ ਇਹ ਕੈਂਪ ਲਗਾਇਆ ਗਿਆ ਜਿਸ ਵਿੱਚ ਲਗਭਗ 100 ਮਜ਼ਦੂਰਾਂ ਦੇ ਐਚ.ਆਈ.ਵੀ ਟੈਸਟ ਅਤੇ ਸਿਹਤ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ. ਪ੍ਰਗਟ ਸਿੰਘ, ਬਲਵਿੰਦਰ ਕੌਰ, ਪ੍ਰੋਜੈਕਟ ਮੈਨੇਜਰ, ਆਰ.ਪੀ ਐਜੂਕੇਸ਼ਨ ਸੋਸਾਇਟੀ ਅਤੇ ਹਰਪ੍ਰੀਤ ਸਿੰਘ ਵੀ ਮੌਜ਼ੂਦ ਸਨ।

 

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …