Sunday, July 26, 2026

ਹਨੇਰੀ-ਤੂਫ਼ਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਨਗਰ ਨਿਗਮ ਵੱਲੋਂ ਸਫ਼ਾਈ ਮੁਹਿੰਮ ਜਾਰੀ

ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – 11 ਜੂਨ ਨੂੰ ਆਈ ਭਿਆਨਕ ਹਨੇਰੀ-ਤੂਫ਼ਾਨ ਤੋਂ ਬਾਅਦ ਸ਼ੁਰੂ ਕੀਤੇ ਗਏ ਬਹਾਲੀ ਕਾਰਜ਼ਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਡਿੱਗੇ ਹੋਏ ਦਰੱਖਤਾਂ ਨੂੰ ਹਟਾਉਣ, ਨੁਕਸਾਨਗ੍ਰਸਤ ਟਾਹਣੀਆਂ ਦੀ ਸਫ਼ਾਈ ਕਰਨ ਅਤੇ ਜਨਤਕ ਥਾਵਾਂ ਨੂੰ ਮੁੜ ਸੁਚੱਜਾ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਸ਼ਾ-ਨਿਰਦੇਸ਼ਾਂ ਅਨੁਸਾਰ ਬਾਗਬਾਨੀ ਵਿਭਾਗ ਵੱਲੋਂ ਸਕੱਤਰ-ਕਮ-ਇੰਚਾਰਜ਼ ਬਾਗਬਾਨੀ ਸੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ 24 ਘੰਟੇ ਕੰਮ ਕੀਤਾ ਜਾ ਰਿਹਾ ਹੈ। ਐਲ.ਐਸ.ਓ ਯਾਦਵਿੰਦਰ, ਜੇ.ਈ ਰਘੂਨੰਦਨ ਅਤੇ ਜੇ.ਈ ਨਟਵੰਤ ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਦੀ ਮਿਹਨਤੀ ਟੀਮ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਤੂਫ਼ਾਨ ਕਾਰਨ ਪਏ ਮਲਬੇ ਨੂੰ ਜਲਦੀ ਹਟਾ ਕੇ ਆਮ ਹਾਲਾਤ ਬਹਾਲ ਕੀਤੇ ਜਾ ਸਕਣ।
ਵਿਭਾਗ ਵੱਲੋਂ ਸੜਕਾਂ, ਪਾਰਕਾਂ, ਗਰੀਨ ਬੈਲਟਾਂ ਅਤੇ ਹੋਰ ਜਨਤਕ ਥਾਵਾਂ ਤੋਂ ਉਖੜੇ ਹੋਏ ਦਰੱਖਤਾਂ ਅਤੇ ਟੁੱਟੀਆਂ ਟਾਹਣੀਆਂ ਨੂੰ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਸੰਵੇਦਨਸ਼ੀਲ ਖੇਤਰਾਂ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ, ਜਿਥੇ ਡਿੱਗੇ ਦਰੱਖਤਾਂ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਸੀ।
ਨਗਰ ਨਿਗਮ ਕਮਿਸ਼ਨਰ ਨੇ ਬਾਗਬਾਨੀ ਵਿਭਾਗ ਦੇ ਕਰਮਚਾਰੀਆਂ ਦੀ ਅਥਕ ਮਿਹਨਤ ਅਤੇ ਤੁਰੰਤ ਕਾਰਵਾਈ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਤੂਫ਼ਾਨ ਦੇ ਪ੍ਰਭਾਵ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਸ਼ਹਿਰ ਦੀ ਹਰਿਆਵਲੀ ਨੂੰ ਸੰਭਾਲਣ ਦੇ ਨਾਲ-ਨਾਲ ਨਾਗਰਿਕਾਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਨਿਗਮ ਦੀ ਵਚਨਬੱਧਤਾ ਨੂੰ ਦੁਹਰਾਇਆ।

 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …