Wednesday, September 30, 2026

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ, ਜਦੋਂ ਉਹਨਾਂ ਦੇ ਵੱਡੇ ਭਰਾ ਜਥੇਦਾਰ ਦਲਬੀਰ ਸਿੰਘ ਕੋਟਲੀ ਢੋਲੇ ਸ਼ਾਹ ਅਕਾਲ ਚਲਾਣਾ ਕਰ ਗਏ।ਉਹ 66 ਵਰ੍ਹਿਆਂ ਦੇ ਸਨ ਅਤੇ ਪਿੱਛਲੇ ਕੁੱਝ ਦਿਨਾਂ ਤੋਂ ਉਹਨਾਂ ਦੀ ਸਿਹਤ ਢਿੱਲੀ ਮੱਠੀ ਚੱਲ ਰਹੀ ਸੀ।ਬੀਤੀ ਰਾਤ ਉਹਨਾਂ ਆਪਣੇ ਗ੍ਰਹਿ ਵਿਖੇ ਅੰਤਿਮ ਸੁੁਆਸ ਲਏ।ਦਲਬੀਰ ਸਿੰਘ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਗੁਰਪੁਰਬ ਅਤੇ ਹੋਰ ਦਿਨ ਦਿਹਾਰਾਂ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨਾਲ ਸਹਿਯੋਗ ਕਰਨ ਵਾਲੀ ਨੌਜਵਾਨ ਸੇਵਕ ਸਭਾ ਦੇ ਉਹ ਸਰਗਰਮ ਮੈਂਬਰ ਸਨ।ਉਹਨਾਂ ਦਾ ਅੰਤਿਮ ਸੰਸਕਾਰ ਅੰਮ੍ਰਿਤਸਰ ਜਿਲ੍ਹੇ ਦੇ ਪਿੰਡ ਕੋਟਲੀ ਢੋਲੇ ਸ਼ਾਹ ਵਿਖੇ ਕੀਤਾ ਗਿਆ।
ਉਹਨਾਂ ਨਮਿਤ ਅੰਤਿਮ ਅਰਦਾਸ ਮਿਤੀ 26 ਜੂਨ ਐਤਵਾਰ ਨੂੰ ਉਹਨਾਂ ਦੇ ਪਿੰਡ ਵਿਖੇ ਹੋਵੇਗੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …