Saturday, July 11, 2026

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਐਸ.ਆਈ.ਆਰ-2026 (ਸਪੈਸ਼ਲ ਇਨਟੈਨਸ਼ਿਵ ਰਿਵੀਜ਼ਨ) ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸਸ਼ਰ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ਼ ਐਮੀਨੈਂਸ ਟਾਊਨ ਹਾਲ, ਮਾਲ ਮੰਡੀ ਅੰਮ੍ਰਿਤਸਰ ਵਿਖੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਅਤੇ ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਗਿਆ।
ਇਸ ਸਿਖਲਾਈ ਸੈਸ਼ਨ ਦੌਰਾਨ ਵਿਧਾਨ ਸਭਾ ਹਲਕਾ 018-ਅੰਮ੍ਰਿਤਸਰ ਪੂਰਬੀ ਦੇ ਸੈਕਟਰ ਨੰਬਰ 1 ਤੋਂ 8 ਤੱਕ ਦੇ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੇ ਪਹਿਲੇ ਬੈਚ ਨੂੰ ਤਰਬੀਅਤ ਦਿੱਤੀ ਗਈ।ਸੈਸ਼ਨ ਵਿੱਚ ਹਿਤੇਸ਼ ਵੀਰ ਗੁਪਤਾ, ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ, 018 ਅੰਮ੍ਰਿਤਸਰ ਪੂਰਬੀ ਅਤੇ ਆਰ.ਟੀ.ਓ ਅੰਮ੍ਰਿਤਸਰ ਕੇਵਲ ਕ੍ਰਿਸ਼ਨ, ਚੋਣ ਸੈਲ ਇੰਚਾਰਜ਼ ਅਤੇ ਜਸਪ੍ਰੀਤ ਸਿੰਘ ਇੰਸਪੈਕਟਰ ਮੌਜ਼ੂਦ ਰਹੇ।
ਸਿਖਲਾਈ ਦੌਰਾਨ ਵਿਧਾਨ ਸਭਾ ਪੱਧਰ ਦੇ ਮਾਸਟਰ ਟ੍ਰੇਨਰਾਂ ਜਰਮਨਜੀਤ ਸਿੰਘ (ਲੈਕਚਰਾਰ ਅਤੇ ਕੋਆਰਡੀਨੇਟਰ), ਪ੍ਰਭਜੋਤ ਸਿੰਘ ਸੀ.ਐਫ, ਮਨਿੰਦਰਪਾਲ ਸਿੰਘ ਸੀ.ਐਫ ਅਤੇ ਕਵਲਜੀਤ ਸਿੰਘ ਸੀ.ਐਫ ਵਲੋਂ ਬੀ.ਐਲ.ਓਜ਼ ਨੂੰ ਐਸ.ਆਈ.ਆਰ ਪ੍ਰਕਿਰਿਆ ਦੇ ਵੱਖ-ਵੱਖ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਅਤੇ ਪਾਰਦਰਸ਼ਤਾ ਨੂੰ ਕਾਇਮ ਰੱਖਣ ਲਈ ਵੋਟਰ ਸੂਚੀਆਂ ਦੀ ਸ਼ੁੱਧਤਾ ਬਹੁਤ ਮਹੱਤਵਪੂਰਨ ਹੈ।ਐਸ.ਆਈ.ਆਰ-2026 ਦਾ ਮੁੱਖ ਉਦੇਸ਼ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ, ਅਯੋਗ ਇੰਦਰਾਜ਼ਾਂ ਨੂੰ ਹਟਾਉਣਾ ਅਤੇ ਵੋਟਰ ਸੂਚੀ ਨੂੰ ਅਪਡੇਟ ਰੱਖਣਾ ਹੈ। ਪ੍ਰਸ਼ਨ-ਉੱਤਰ ਸੈਸ਼ਨ ਅਤੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਸਿਖਲਾਈ ਦਾ ਮੁੱਖ ਉਦੇਸ਼ ਬੀ.ਐਲ.ਓਸ਼ ਨੂੰ ਵਿਧਾਨ ਸਭਾ ਹਲਕਾ 018 ਅੰਮ੍ਰਿਤਸਰ ਪਫਰਬੀ ਵਿੱਚ ਹੋਣ ਵਾਲੇ ਐਸ.ਆਈ.ਆਰ ਸਰਵੇਖਣ ਲਈ ਇੱਕ ਸਪੱਸ਼ਟ, ਵਿਵਸਥਿਤ ਅਤੇ ਵਿਸਤ੍ਰਿਤ ਦ੍ਰਿਸ਼ਟੀਕੋਣ ਪ੍ਰਦਾਨ ਕਰਨਾ ਹੈ, ਜਿਸ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

 

Check Also

ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …