Sunday, August 23, 2026

ਅੰਮ੍ਰਿਤਸਰੀ ਕੁਲਚੇ ਨੂੰ ਟੈਗ ਦਿਵਾਉਣ ਲਈ ਡੀ.ਸੀ ਦਫ਼ਤਰ ਵਿਖੇ ਅਹਿਮ ਮੀਟਿੰਗ, ਵਪਾਰੀਆਂ ਨੇ ਕੀਤਾ ਸਵਾਗਤ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀ ਵਿਸ਼ਵ ਪ੍ਰਸਿੱਧ ਪਛਾਣ ਅਤੇ ਪੰਜਾਬ ਦੀ ਖਾਣ-ਪੀਣ ਵਿਰਾਸਤ ਦਾ ਅਹਿਮ ਹਿੱਸਾ ਮੰਨੇ ਜਾਂਦੇ ਅੰਮ੍ਰਿਤਸਰੀ ਕੁਲਚੇ ਨੂੰ ਜੀਓਗ੍ਰਾਫਿਕਲ ਇੰਡੀਕੇਸ਼ਨ (ਜੀ.ਆਈ) ਟੈਗ ਦਿਵਾਉਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੰਮ੍ਰਿਤਸਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਦੀ ਅਗਵਾਈ ਪੰਜਾਬ ਸਰਕਾਰ ਦੇ ਫੂਡ ਪ੍ਰੋਸੈਸਿੰਗ ਵਿਭਾਗ ਦੇ ਵਿਸ਼ੇਸ਼ ਸਕੱਤਰ ਸੰਦੀਪ ਹੰਸ ਨੇ ਕੀਤੀ।ਅੰਮ੍ਰਿਤਸਰ ਦੇ ਵੱਖ-ਵੱਖ ਕੁਲਚਾ ਨਿਰਮਾਤਾਵਾਂ ਅਤੇ ਵਪਾਰੀਆਂ ਨੇ ਵੱਡੀ ਗਿਣਤੀ ‘ਚ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਟੈਗ ਸਬੰਧੀ ਚੱਲ ਰਹੀ ਪ੍ਰਕਿਰਿਆ ਪ੍ਰਤੀ ਆਪਣਾ ਉਤਸ਼ਾਹ ਜਤਾਇਆ।ਵਿਸ਼ੇਸ਼ ਸਕੱਤਰ ਸੰਦੀਪ ਹੰਸ ਨੇ ਕਿਹਾ ਕਿ ਅੰਮ੍ਰਿਤਸਰੀ ਕੁਲਚਾ ਸਿਰਫ਼ ਇੱਕ ਖਾਣ-ਪੀਣ ਦੀ ਵਸਤੂ ਨਹੀਂ, ਸਗੋਂ ਅੰਮ੍ਰਿਤਸਰ ਦੀ ਸੱਭਿਆਚਾਰਕ ਪਛਾਣ ਅਤੇ ਵਿਰਾਸਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਟੈਗ ਮਿਲਣ ਨਾਲ ਅੰਮ੍ਰਿਤਸਰੀ ਕੁਲਚੇ ਨੂੰ ਇੱਕ ਵਿਲੱਖਣ ਅਤੇ ਕਾਨੂੰਨੀ ਪਛਾਣ ਪ੍ਰਾਪਤ ਹੋਵੇਗੀ, ਜਿਸ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਇਸ ਦੀ ਅਸਲ ਪਛਾਣ ਹੋਰ ਮਜ਼ਬੂਤ ਹੋਵੇਗੀ।
ਉਨ੍ਹਾਂ ਨੇ ਦੱਸਿਆ ਕਿ ਟੈਗ ਮਿਲਣ ਤੋਂ ਬਾਅਦ ਅੰਮ੍ਰਿਤਸਰੀ ਕੁਲਚੇ ਦੇ ਨਾਮ ਹੇਠ ਨਕਲੀ ਉਤਪਾਦ ਵੇਚਣ ਵਾਲਿਆਂ ਅਤੇ ਇਸ ਦੇ ਅਸਲੀ ਸਵਾਦ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇਗੀ।ਇਸ ਨਾਲ ਸਿਰਫ਼ ਉਪਭੋਗਤਾਵਾਂ ਨੂੰ ਅਸਲੀ ਉਤਪਾਦ ਮਿਲੇਗਾ, ਸਗੋਂ ਸਥਾਨਕ ਵਪਾਰੀਆਂ ਅਤੇ ਕਾਰੀਗਰਾਂ ਦੇ ਹੱਕ ਵੀ ਸੁਰੱਖਿਅਤ ਰਹਿਣਗੇ।
ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਫਸ਼ਛਸ਼ਠ) ਦੀ ਜਾਇੰਟ ਸਕੱਤਰ ਡਾ. ਦਪਿੰਦਰ ਕੌਰ ਬਖਸ਼ੀ ਨੇ ਕਿਹਾ ਕਿ ਅੰਮ੍ਰਿਤਸਰੀ ਕੁਲਚੇ ਨੂੰ ਗਲੋਬਲ ਪੱਧਰ ’ਤੇ ਲਿਜਾਣ ਦੀ ਬਹੁਤ ਲੋੜ ਹੈ ਅਤੇ ਇਸ ਲਈ ਉਨ੍ਹਾਂ ਦਾ ਵਿਭਾਗ ਤੇਜ਼ੀ ਨਾਲ ਕੰਮ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੀ ਰਵਾਇਤੀ ਕਲਾ ਫੁਲਕਾਰੀ ਨੂੰ ਵਿਸ਼ਵ ਪੱਧਰ ਤੱਕ ਪਹੁੰਚਾਉਣ ਲਈ ਸਫਲ ਯਤਨ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਟੈਗ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਸਭ ਤੋਂ ਪਹਿਲਾਂ ਇੱਕ ਸੰਗਠਨ ਜਾਂ ਐਸੋਸੀਏਸ਼ਨ ਦਾ ਗਠਨ ਕੀਤਾ ਜਾਵੇ, ਕਿਉਂਕਿ ਇਹ ਐਸੋਸੀਏਸ਼ਨ ਹੀ ਟੈਗ ਲਈ ਅਧਿਕਾਰਕ ਅਰਜ਼ੀ ਦਾਖਲ ਕਰ ਸਕੇਗੀ।
ਅਧਿਕਾਰੀਆਂ ਨੇ ਕਿਹਾ ਕਿ ਜੀ ਟੈਗ ਪ੍ਰਾਪਤ ਕਰਨ ਲਈ ਭਾਰਤ ਦੇ ਘੲੋਗਰੳਪਹਚਿੳਲ ੀਨਦਚਿੳਟੋਿਨਸ ੋਡ ਘੋੋਦਸ (੍ਰੲਗਸਿਟਰੳਟੋਿਨ ੳਨਦ ਫਰੋਟੲਚਟੋਿਨ) ਅਚਟ, 1999 ਘੀ ਐਕਟ 1999 ਤਹਿਤ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੂਡ ਟੈਕਨਾਲੋਜੀ ਵਿਭਾਗ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦੀ ਇੱਕ ਤਾਲਮੇਲ ਕਮੇਟੀ ਬਣਾਈ ਜਾਵੇਗੀ।
ਇਹ ਕਮੇਟੀ ਕੁਲਚਾ ਨਿਰਮਾਤਾਵਾਂ ਦੀ ਐਸੋਸੀਏਸ਼ਨ ਦੇ ਗਠਨ ਤੋਂ ਲੈ ਕੇ ਟੈਗ ਲਈ ਦਸਤਾਵੇਜ਼ੀ ਕਾਰਵਾਈ ਤੱਕ ਸਾਰਾ ਪ੍ਰਕਿਰਿਆਤਮਕ ਕੰਮ ਸੰਭਾਲੇਗੀ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੂੰ ਇਸ ਕਾਰਜ਼ ਲਈ ਨੋਡਲ ਅਫ਼ਸਰ ਨਿਯੁੱਕਤ ਕੀਤਾ ਗਿਆ ਹੈ।
ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਮੈਡਮ ਪ੍ਰਗਤੀ ਸੇਠੀ, ਪ੍ਰੋਫੈਸਰ ਦਲਬੀਰ ਸਿੰਘ, ਡਾ. ਦੀਪਕ ਪੁਰ, ਸਹਾਇਕ ਫੂਡ ਕਮਿਸ਼ਨਰ ਰਜਿੰਦਰ ਕੁਮਾਰ ਸਮੇਤ ਵੱਡੀ ਗਿਣਤੀ ‘ਚ ਅੰਮ੍ਰਿਤਸਰ ਦੇ ਕੁਲਚਾ ਨਿਰਮਾਤਾ ਹਾਜ਼ਰ ਸਨ।

 

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …