Saturday, September 12, 2026

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ਅੰਮ੍ਰਿਤਸਰ ਵਿਖੇ ਸਵੇਰੇ 6:00 ਵਜੇ ਹੋਵੇਗਾ।ਜ਼ਿਲ੍ਹਾ ਪੱਧਰੀ ਯੋਗ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਰੁਪਿੰਦਰਪਾਲ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਇਸ ਯੋਗ ਸਮਾਗਮ ਨੂੰ ਸਫ਼ਲ ਬਣਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਸਾਰੇ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ 12ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਗੁਰੂ ਨਾਨਕ ਸਟੇਡੀਅਮ (ਗਾਂਧੀ ਗਰਾਊਂਡ) ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ।ਉਨਾਂ ਦੱਸਿਆ ਕਿ ਯੋਗ ਮਾਹਿਰਾਂ ਵੱਲੋਂ ਸਮੂਹਿਕ ਯੋਗ ਅਭਿਆਸ ਪ੍ਰੋਗਰਾਮ, ਯੋਗ ਪ੍ਰਦਰਸ਼ਨ, ਸਿਹਤ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਸ ਸਮਾਗਮ ਵਿੱਚ ਆਮ ਲੋਕ, ਵਿਦਿਆਰਥੀ, ਯੋਗਾ ਇੰਸਟ੍ਰੱਕਟਰ, ਸਿਹਤ ਕਰਮਚਾਰੀ ਅਤੇ ਸਮਾਜਿਕ ਸੰਗਠਨਾਂ ਦੇ ਕਰੀਬ 2000 ਨੁਮਾਇੰਦੇ ਸ਼ਾਮਲ ਹੋਣਗੇ। ਮੀਟਿੰਗ ਦੌਰਾਨ ਜਿਲ੍ਹਾ ਆਯੁਰਵੈਦਿਕ ਅਫਸਰ ਡਾਕਟਰ ਦਿਨੇਸ਼ ਕੁਮਾਰ ਵੀ ਹਾਜ਼ਰ ਸਨ।

 

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …