ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਆਦੇਸ਼ਾਂ ਅਨੁਸਾਰ ਅੱਜ ਵਿਧਾਨ ਸਭਾ ਹਲਕਾ 019-ਅੰਮ੍ਰਿਤਸਰ ਦੱਖਣੀ ਦੇ ਬੂਥ
ਲੈਵਲ ਏਜੰਟਾਂ (ਬੀ.ਐਲ.ਏ) ਨੂੰ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ)-2026 ਤਹਿਤ ਟ੍ਰੇਨਿੰਗ ਦਿੱਤੀ ਗਈ।
ਇਹ ਟ੍ਰੇਨਿੰਗ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਵਧੀਕ ਕਮਿਸ਼ਨਰ ਜੈ ਇੰਦਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।ਉਨ੍ਹਾਂ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਬੀ.ਐਲ.ਏ ਨਾਲ ਐਸ.ਆਈ.ਆਰ-2026 ਦੇ ਪ੍ਰੋਗਰਾਮ ਅਤੇ ਮੁੱਖ ਨੁਕਤਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।ਟ੍ਰੇਨਿੰਗ ਦੌਰਾਨ ਬੀ.ਐਲ.ਏ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਆਮ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਵੋਟਰ ਸੂਚੀ ਦੀ ਸੁਧਾਰ ਪ੍ਰਕਿਰਿਆ ਵਿੱਚ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) ਅਤੇ ਬੀ.ਐਲ.ਏ ਦੀ ਭੂਮਿਕਾ ਅਤੇ ਜਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ।ਜੈ ਇੰਦਰ ਸਿੰਘ ਨੇ ਦੱਸਿਆ ਕਿ 25 ਜੂਨ 2026 ਤੋਂ ਅੰਮ੍ਰਿਤਸਰ ਦੱਖਣੀ ਹਲਕੇ ਦੇ ਬੀ.ਐਲ.ਓ ਘਰ-ਘਰ ਜਾ ਕੇ ਹਰ ਵੋਟਰ ਨੂੰ ਗਿਣਤੀ ਫਾਰਮ ਵੰਡਣਗੇ।
ਇਸ ਮੌਕੇ ਬੀ.ਐਲ.ਏ ਨੂੰ ਗਿਣਤੀ ਫਾਰਮ ਭਰਨ ਸਬੰਧੀ ਵਿਹਾਰਕ ਟ੍ਰੇਨਿੰਗ ਵੀ ਦਿੱਤੀ ਗਈ।ਚੋਣ ਕਾਨੂੰਨਗੋ ਰਾਜਵਿੰਦਰ ਸਿੰਘ ਬੱਲ ਅਤੇ ਚੋਣ ਇੰਚਾਰਜ਼ ਸੰਜੀਵ ਕਾਲੀਆ ਨੇ ਦੱਸਿਆ ਕਿ ਬੀ.ਐਲ.ਓ ਨੂੰ ਐਸ.ਆਈ.ਆਰ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਉਹ 25 ਜੂਨ ਤੋਂ ਆਪਣੇ-ਆਪਣੇ ਖੇਤਰਾਂ ਵਿੱਚ ਗਿਣਤੀ ਫਾਰਮਾਂ ਦੀ ਵੰਡ ਸ਼ੁਰੂ ਕਰ ਸਕਣਗੇ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media