ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ ਵੱਲੋਂ
ਅੱਜ ਜੰਡਿਆਲਾ ਗੁਰੂ ਦੇ ਵਾਰਡ ਨੰਬਰ 1, 14 ਅਤੇ 15 ਵਿੱਚ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਕੈਬਨਿਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੀ ਅਖੀਰਲੀ ਗਰੰਟੀ ਨੂੰ ਵੀ ਪੂਰਾ ਕਰਨ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਤੋਂ ਜਨਰਲ ਵਰਗ ਦੀਆਂ ਯੋਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਐਸ.ਸੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਥੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਸਾਲਾਨਾ ਮੁਫ਼ਤ ਇਲਾਜ਼ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਆਰਥਿਕ ਤੌਰ `ਤੇ ਕਮਜ਼ੋਰ ਪਰਿਵਾਰ ਵੀ ਲੋੜ ਪੈਣ `ਤੇ ਉਚ ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ।ਈ.ਟੀ.ਓ ਨੇ ਅੱਗੇ ਕਿਹਾ ਕਿ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਪਿੱਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਦੇ ਹਜ਼ਾਰਾਂ ਕਰੋੜ ਰੁਪਏ ਦੀ ਬੱਚਤ ਹੋਈ ਹੈ।ਸੂਬੇ ਦੇ 90 ਫ਼ੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।
ਇਸ ਮੌਕੇ ਐਮ.ਸੀ ਅਮਨ ਵਿਰਕ, ਰੋਬਿਨ, ਸਤਿੰਦਰ ਸਿੰਘ, ਇਲਾਕਾ ਨਿਵਾਸੀ ਅਤੇ ਵੱਡੀ ਗਿਣਤੀ ‘ਚ ਪਤਵੰਤੇ ਹਾਜ਼ਰ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media