Monday, August 24, 2026

ਯੂਕੈਟ-2026 ਦਾਖਲਾ ਪ੍ਰੀਖਿਆ ਦੇ ਸੁਚਾਰੂ ਅਤੇ ਪਾਰਦਰਸ਼ੀ ਆਯੋਜਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੂਰੀ ਤਰ੍ਹਾਂ ਤਿਆਰ

ਅੰਮ੍ਰਿਤਸਰ 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 23 ਜੂਨ 2026 ਨੂੰ ਹੋਣ ਵਾਲੀ ਯੂਕੈਟ-2026 ਦਾਖਲਾ ਪ੍ਰੀਖਿਆ ਦੇ ਸੁਚਾਰੂ, ਨਿਰਪੱਖ ਅਤੇ ਪਾਰਦਰਸ਼ੀ ਆਯੋਜਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।ਯੂਨੀਵਰਸਿਟੀ ਦੇ 14 ਵੱਖ-ਵੱਖ ਵਿਭਾਗਾਂ ਵਿੱਚ ਦਾਖ਼ਲੇ ਲਈ ਕਰਵਾਈ ਜਾ ਰਹੀ।ਇਸ ਮਹੱਤਵਪੂਰਨ ਪ੍ਰੀਖਿਆ ਵਿੱਚ ਲਗਭਗ 4000 ਉਮੀਦਵਾਰਾਂ ਦੇ ਭਾਗ ਲੈਣ ਦੀ ਸੰਭਾਵਨਾ ਹੈ।
ਇਹ ਪ੍ਰੀਖਿਆ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਕਰਵਾਈ ਜਾ ਰਹੀ ਹੈ।ਉਮੀਦਵਾਰਾਂ ਲਈ ਸੁਰੱਖਿਅਤ, ਸੁਵਿਧਾਜਨਕ ਅਤੇ ਪਰੇਸ਼ਾਨੀ-ਰਹਿਤ ਦਾਖ਼ਲਾ ਪ੍ਰੀਖਿਆ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਕੈਂਪਸ ਵਿੱਚ 13 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪ੍ਰੀਖਿਆ ਦੇ ਸਫ਼ਲ ਆਯੋਜਨ ਲਈ ਲੋਜਿਸਟਿਕਸ, ਪ੍ਰਸ਼ਾਸਕੀ, ਤਕਨੀਕੀ ਸਹਾਇਤਾ ਅਤੇ ਪ੍ਰੀਖਿਆ ਪ੍ਰਬੰਧਨ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਸਾਰੇ ਕੇਂਦਰਾਂ ‘ਤੇ ਲੋੜ ਅਨੁਸਾਰ ਸੁਪਰਵਾਈਜ਼ਰੀ ਸਟਾਫ, ਇਨਵਿਜੀਲੇਟਰਾਂ ਅਤੇ ਸਹਾਇਕ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ।
ਯੂਕੈਟ-2026 ਦੀ ਸਮੁੱਚੀ ਤਾਲਮੇਲ ਪ੍ਰਕਿਰਿਆ ਪ੍ਰੋ. (ਡਾ.) ਵਿਕਰਮ ਸੰਧੂ ਕੋਆਰਡੀਨੇਟਰ, ਦੀ ਅਗਵਾਈ ਹੇਠ ਸੰਚਾਲਿਤ ਕੀਤੀ ਜਾ ਰਹੀ ਹੈ, ਜਦਕਿ ਡਾ. ਪਰਮਬੀਰ ਸਿੰਘ ਮੱਲ੍ਹੀ ਅਤੇ ਡਾ. ਰਾਵਲ ਸਿੰਘ ਔਲਖ ਡਿਪਟੀ ਕੋਆਰਡੀਨੇਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।ਤਾਲਮੇਲ ਟੀਮ, ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪ੍ਰੀਖਿਆ ਸਟਾਫ ਇਸ ਪ੍ਰੀਖਿਆ ਦੇ ਸਫ਼ਲ ਅਤੇ ਨਿਰਵਿਘਨ ਆਯੋਜਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਡਾ. ਸੰਧੂ ਨੇ ਦੱਸਿਆ ਕਿ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਐਡਮਿਟ ਕਾਰਡ, ਪ੍ਰੀਖਿਆ ਸਬੰਧੀ ਦਿਸ਼ਾ-ਨਿਰਦੇਸ਼ਾਂ, ਕਾਊਂਸਲਿੰਗ ਅਤੇ ਦਾਖਲਾ ਪ੍ਰਕਿਰਿਆ ਨਾਲ ਸੰਬੰਧਿਤ ਤਾਜ਼ਾ ਜਾਣਕਾਰੀ ਲਈ ਯੂਨੀਵਰਸਿਟੀ ਦੀ ਅਧਿਕਾਰਕ ਵੈਬਸਾਈਟ ਨੂੰ ਨਿਯਮਿਤ ਤੌਰ ‘ਤੇ ਵੇਖਦੇ ਰਹਿਣ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …