ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਮਦਨ ਮੋਹਨ ਮਾਲਵੀਆ ਰੋਡ ਸਥਿਤ ਅਰਟ ਗੈਲਰੀ ਵਿੱਖੇ 13ਵੇਂ ਸਮਰ ਕੈਂਪ ਦੌਰਾਨ ਪ੍ਰਸਿੱਧ ਮਿਨੀਏਚਰ ਆਰਟਿਸਟ
ਧਰਮਿੰਦਰ ਸ਼ਰਮਾ 5 ਦਿਨਾ ਪ੍ਰਦਰਸ਼ਨੀ ਲਗਾਈ ਗਈ।ਸੰਸਥਾ ਦੇ ਜਨ. ਸਕੱਤਰ ਡਾ. ਪੀ.ਐਸ ਗਰੋਵਰ ਨੇ ਦੱਸਿਆ ਕਿ 5 ਦਿਨਾ ਮਿਨੀਏਚਰ ਆਰਟ ਕੈਂਪ ਵਰਕਸ਼ਾਪ ਅੱਜ ਸਮਾਪਤ ਹੋ ਗਈ ਹੈ।ਮੁੱਖ ਮਹਿਮਾਨ ਅਤੇ ਆਰਟ ਗੈਲਰੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਰਟਸਿਟ ਧਰਮਿੰਦਰ ਸ਼ਰਮਾ ਦੇ ਕੰਮ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਵਰਕਸ਼ਾਪ ਵਿੱਚ ਸ਼ਾਮਲ ਹੋਏ ਬੱਚਿਆਂ ਨੂੰ ਮਿਨੀਏਚਰ ਕਲਾ ਸਿੱਖਣ ਦੀ ਪ੍ਰੇਰਣਾ ਕੀਤੀ।ਇਸ ਮੌਕੇ ਆਰਟ ਗੈਲਰੀ ਦੇ ਮੈਂਬਰ ਅਤੇ ਕਲਾਕਾਰ ਹਾਜ਼ਰ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media