Wednesday, August 19, 2026

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਨਰਸਿੰਗ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿੱਦਿਅਕ ਸੰਸਥਾਵਾਂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।ਉਕਤ ਕ੍ਰਮਵਾਰ ਸੰਸਥਾਵਾਂ ’ਚ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਡਾਇਰੈਕਟਰ ਡਾ. ਮੰਜ਼ੂ ਬਾਲਾ, ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਅਮਰਜੀਤ ਸਿੰਘ ਗਿੱਲ ਅਤੇ ਸ੍ਰੀਮਤੀ ਨਿਰਮਲਜੀਤ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨਾਲ ਸ਼ਮੂਲੀਅਤ ਕਰਦਿਆਂ ਯੋਗਾ ਅਭਿਆਸ ਕੀਤਾ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ।
ਇਸ ਦੌਰਾਨ ਨਰਸਿੰਗ ਕਾਲਜ ਵਿਖੇ ਖਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਤੋਂ ਕੇਸਰ ਸਿੰਘ ਅਤੇ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਇੰਸਟਰੱਕਟਰ ਸ੍ਰੀਮਤੀ ਕਿਰਨ ਭਾਟੀਆ ਯੋਗਾ ਮਾਹਿਰਾਂ ਨੇ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨਾਂ, ਪ੍ਰਾਣਾਯਾਮ ਅਤੇ ਧਿਆਨ ਦੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਯੋਗਾ ਸਰੀਰਿਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸ਼ਾਂਤੀ, ਇਕਾਗਰਤਾ ਅਤੇ ਆਤਮ-ਵਿਸ਼ਵਾਸ ਵਧਾਉਣ ’ਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।
ਇਸ ਮੌਕੇ ਤਾੜਾਸਨ, ਭੁਜੰਗਾਸਨ, ਵਜਰਾਸਨ, ਤ੍ਰਿਕੋਣਾਸਨ ਅਤੇ ਅਨੁਲੋਮ-ਵਿਲੋਮ ਸਮੇਤ ਕਈ ਯੋਗ ਕਿਰਿਆਵਾਂ ਦਾ ਅਭਿਆਸ ਕੀਤਾ ਗਿਆ।

 

 

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …