Tuesday, June 23, 2026

ਚੇਅਰਮੈਨ ਰਿੰਟੂ ਨੇ ਘਾਲਾ ਮਾਲਾ ਚੌਕ ਤੋਂ ਗੋਪਾਲ ਮੰਦਰ ਸੜਕ ਦੇ ਨਿਰਮਾਣ ਕਾਰਜ਼ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਉਤਰੀ ਵਿਧਾਨ ਸਭਾ ਹਲਕੇ ਲਈ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਘਾਲਾ ਮਾਲਾ ਚੌਕ ਤੋਂ ਗੋਪਾਲ ਮੰਦਰ ਤੱਕ ਸੜਕ ਦੇ ਨਿਰਮਾਣ ਲਈ ਵਿਕਾਸ ਕਾਰਜ ਦਾ ਉਦਘਾਟਨ ਕੀਤਾ।ਇਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਦੇ ਵਸਨੀਕਾਂ ਨੇ ਘਾਲਾ ਮਾਲਾ ਚੌਕ ਤੋਂ ਗੋਪਾਲ ਮੰਦਰ ਤੱਕ ਸੜਕ ਦਾ ਮੁੱਦਾ ਉਠਾਇਆ ਸੀ, ਜੋ ਕਿ ਕੁੱਝ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ।ਉਨ੍ਹਾਂ ਕਿਹਾ ਕਿ ਉਹ ਵਾਅਦਾ ਕਰਦੇ ਹਾਂ ਕਿ ਅੰਮ੍ਰਿਤਸਰ ਉਤਰੀ ਵਿਧਾਨ ਸਭਾ ਹਲਕੇ ਦਾ ਕੋਈ ਵੀ ਖੇਤਰ ਵਿਕਾਸ ਤੋਂ ਵਾਂਝਾ ਨਹੀਂ ਰਹੇਗਾ।
ਚੇਅ੍ਰਮੈਨ ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਏ ਜਾ ਰਹੇ ਹਨ।ਹਲਕੇ ਦੇ ਸਾਰੇ ਵਾਰਡਾਂ ਵਿੱਚ ਕੈਂਪ ਲਗਾ ਕੇ ਮੁੱਖ ਮੰਤਰੀ ਮੈਡੀਕਲ ਸਕੀਮ ਦੇ ਕਾਰਡ ਜਾਰੀ ਕੀਤੇ ਗਏ ਹਨ।ਉਤਰੀ ਹਲਕੇ ਦੇ ਲੋਕਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤੀਰਥ ਯਾਤਰਾ `ਤੇ ਭੇਜਿਆ ਜਾ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਉਹ ਰੋਜ਼ਾਨਾ ਲੋਕਾਂ ਨੂੰ ਮਿਲਦੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ `ਤੇ ਹੱਲ ਕਰਦੇ ਹਨ।ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੀ ਅੰਤਿਮ ਗਰੰਟੀ ਵੀ ਪੂਰੀ ਕਰ ਰਹੀ ਹੈ।ਜੁਲਾਈ ਤੋਂ ਸ਼ੁਰੂ ਹੋ ਕੇ ਜਨਰਲ ਵਰਗ ਦੀਆਂ ਯੋਗ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ (ਐਸ.ਸੀ) ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਨਮਾਨ ਭੱਤਾ ਮਿਲੇਗਾ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ, ਵਪਾਰ ਕਮਿਸ਼ਨ ਮੈਂਬਰ ਡਿੰਪੀ ਚੌਹਾਨ ਅਤੇ ਇਲਾਕੇ ਦੇ ਪਤਵੰਤੇ ਮੌਜ਼ੂਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀ ਨੇ ਚੀਨ ਵਿੱਚ 26ਵੇਂ ਟੈਟਰਾਹੀਡ੍ਰਨ ਸਿਮਪੋਜ਼ਿਅਮ ‘ਚ ਕੀਤੀ ਭਾਰਤ ਦੀ ਨੁਮਾਇੰਦਗੀ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਿਜ਼ ਵਿਭਾਗ …