ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਰੀ ਵਿਕਾਸ)-ਕਮ-ਮੁੱਖ ਕਾਰਜ਼ਕਾਰੀ ਅਫ਼ਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਕੀਤਾ।
ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ 24 ਜੂਨ 2026 (ਬੁੱਧਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫ਼ਤਰ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਇਸ ਪਲੇਸਮੈਂਟ ਕੈਂਪ ਵਿੱਚ ਡੀ-ਮਾਰਟ ਅੰਮ੍ਰਿਤਸਰ, ਟਾਟਾ ਏ.ਆਈ.ਏ ਲਾਈਫ ਇੰਸ਼ੋਰੈਂਸ ਅਤੇ ਫੋਨ ਪੇਅ ਵਰਗੀਆਂ ਨਾਮੀ ਕੰਪਨੀਆਂ ਵਲੋਂ ਬਿਲਿੰਗ ਐਗਜ਼ੈਕੁਟਿਵ, ਪੈਕਰ, ਸੇਲਜ਼ ਮੈਨੇਜਰ, ਐਗਜੈਕਟਿਵ ਸੇਲਜ਼ ਮੈਨੇਜਰ, ਬਿਜ਼ਨਸ ਸੇਲਜਜ਼ ਐਗਜ਼ੈਕਟਿਵ ਆਦਿ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ 10ਵੀਂ ਅਤੇ 12ਵੀਂ ਪਾਸ ਯੋਗਤਾ ਰੱਖਣ ਵਾਲੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ।
ਚਾਹਵਾਨ ਉਮੀਦਵਾਰ ਆਪਣੇ ਵਿਦਿਅਕ ਯੋਗਤਾ ਸਰਟੀਫਿਕੇਟਾਂ ਸਮੇਤ 24 ਜੂਨ ਨੂੰ ਸਵੇਰੇ 9:00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ ਦਫ਼ਤਰ ਨੇੜੇ ਕਚਹਿਰੀ ਚੌਂਕ ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99157-89068 `ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media