Monday, July 27, 2026

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਸਿੱਖ ਇਤਿਹਾਸ ਅੰਦਰ ਸਿਦਕ, ਦਿੜ੍ਹਤਾ ਤੇ ਲਾਸਾਨੀ ਕੁਰਬਾਨੀ ਦੀ ਦਾਸਤਾਨ ਹੈ।ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕੀਤੀ।
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਸ ਵਿਚ ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।ਇਸ ਦੌਰਾਨ ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸਮਾਗਮ ਸਮੇਂ ਹਾਜ਼ਰੀ ਭਰੀ।
ਇਸ ਮੌਕੇ ਇਸ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸਪਰਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਜਗਦੀਸ਼ ਸਿੰਘ ਬੁੱਟਰ, ਬਲਦੇਵ ਸਿੰਘ, ਕਰਮਜੀਤ ਸਿੰਘ, ਰਾਜਵਿੰਦਰ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ, ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ ਤੇ ਹੋਰ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …