ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼ੋਮਣੀ ਪੰਥ ਅਕਾਲੀ ਬੁੱਢਾ ਦਲ ਪੰਜ਼ਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ
ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੀਤੇ ਦਿਨੀ ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਆਏ 2 ਸ਼ਕਤੀਸ਼ਾਲੀ ਭੂਚਾਲਾਂ ਦੇ ਕਾਰਨ ਹੋਈ ਭਾਰੀ ਤਬਾਹੀ ਤੇ ਅਫਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਭੁਚਾਲ ਨਾਲ ਕਈ ਸ਼ਹਿਰਾਂ ਵਿੱਚ ਘਰ, ਇਮਾਰਤਾਂ ਢਹਿ ਗਈਆਂ ਅਤੇ ਗੰਭੀਰ ਰੂਪ ਵਿੱਚ ਨੁਕਸਾਨੀਆਂ ਗਈਆਂ।ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਇਸ ਤਬਾਹੀ ਕਾਰਨ ਜਿੰਨਾਂ ਲੋਕਾਂ ਦੀ ਮੌਤ ਹੋਈ, ਉਨ੍ਹਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਜਖ਼ਮੀਆਂ ਦੇ ਸੇਹਤਯਾਬੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media