ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਅਤੇ ਅੰਮ੍ਰਿਤਸਰ ਦੇ ਪੁਲਿਸ ਵਿਭਾਗ
ਵਿੱਚਕਾਰ ਇੱਕ ਅਹਿਮ ਰਿਵਿਊ ਮੀਟਿੰਗ ਆਯੋਜਿਤ ਕੀਤੀ ਗਈ।ਪੁਲਿਸ ਵਿਭਾਗ ਵੱਲੋਂ ਇਸ ਮੀਟਿੰਗ ਦੀ ਅਗਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ, ਜਦਕਿ ਨਸ਼ਾ ਮੁਕਤੀ ਮੋਰਚੇ ਵੱਲੋਂ ਮਾਝਾ ਜ਼ਜੋਨ ਦੇ ਇੰਚਾਰਜ਼ ਦੀਕਸ਼ਿਤ ਧਵਨ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ।
ਮੀਟਿੰਗ ਦੌਰਾਨ ਅੰਮ੍ਰਿਤਸਰ ਸ਼ਹਿਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੀ ਸਮੀਖਿਆ ਕੀਤੀ ਗਈ ਅਤੇ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਅਤੇ ਤੇਜ਼ੀ ਨਾਲ ਅੱਗੇ ਵਧਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਗਰਾਊਂਡ ਲੈਵਲ ’ਤੇ ਐਸ.ਐਚ.ਓ ਪੱਧਰ ਦੀ ਪੁਲਿਸ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਮੁਹੱਲਿਆਂ ਅਤੇ ਗਲੀਆਂ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।ਨਸ਼ਿਆਂ ਦੀ ਇਸ ਭਿਆਨਕ ਬੁਰਾਈ ਤੋਂ ਮੁਕਤ ਕਰਵਾਉਣ ਲਈ ਲੋਕਾਂ ਅਤੇ ਪੁਲਿਸ ਵਿੱਚਕਾਰ ਹੋਰ ਬਿਹਤਰ ਤਾਲਮੇਲ ਸਥਾਪਿਤ ਕੀਤਾ ਜਾਵੇ।
ਨਸ਼ਾ ਮੁਕਤੀ ਮੋਰਚੇ ਦੇ ਮਾਝਾ ਜ਼ੋਨ ਦੇ ਇੰਚਾਰਜ਼ ਦੀਕਸ਼ਿਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰਜ਼ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ।ਮੋਰਚੇ ਦੇ ਮੈਂਬਰਾਂ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰਾਂ ਦੇ ਮੁਹੱਲਿਆਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ।ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚੇ ਦੇ ਨੁਮਾਇੰਦਿਆਂ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਡੀ.ਸੀ.ਪੀ ਲਾਅ ਐਂਡ ਆਰਡਰ ਵਿਜੇ ਆਲਮ, ਏ.ਡੀ.ਸੀ.ਪੀ ਸਿਟੀ-1, ਸਿਟੀ-2 ਅਤੇ ਸਿਟੀ-3 ਸਮੇਤ ਅੰਮ੍ਰਿਤਸਰ ਦੇ ਸਮੂਹ ਸਬ-ਡਵੀਜ਼ਨਾਂ ਦੇ ਡੀ.ਐਸ.ਪੀ ਅਤੇ ਨਸ਼ਾ ਮੁਕਤੀ ਮੋਰਚੇ ਦੇ ਨੁਮਾਇੰਦੇ ਹਨੀ ਨਾਹਰ, ਜੈ ਕੁਸ਼ ਬੁੱਟਰ, ਕੁਲਵੰਤ ਸਿੰਘ ਵਡਾਲੀ, ਸਾਹਿਬ ਸਿੰਘ ਗਿੱਲ, ਮਨਜੀਤ ਸਿੰਘ ਫੌਜੀ ਅਤੇ ਰਾਹੁਲ ਸੇਠ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media