ਅੰਮਿਤਸਰ, 27 ਜੂਨ (ਜਗਦੀਪ ਸਿੰਘ) – ਪ੍ਰੀ-ਮਾਨਸੂਨ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਆਈ.ਟੀ.ਆਈ ਰਣਜੀਤ ਐਵੇਨਿਊ ਵਿਖੇ ਰੈਫ੍ਰਿਜਰੇਸ਼ਨ ਅਤੇ
ਏਅਰ ਕੰਡੀਸ਼ਨਿੰਗ ਟ੍ਰੇਡ ਦੇ ਫ਼ਾਈਨਲ ਇਮਤਿਹਾਨ ਦੇਣ ਜਾ ਰਹੇ ਵਿਦਿਆਰਥੀਆਂ ਵਲੋਂ ਟ੍ਰੇਡ ਇੰਚਾਰਜ਼ ਮਨਦੀਪ ਸਿੰਘ ਦੀ ਅਗਵਾਈ ਹੇਠ ਰੁੱਖ ਲਗਾਓ ਮੁਹਿੰਮ ਚਲਾਈ ਗਈ।ਸੰਸਥਾ ਦੇ ਪ੍ਰਿੰਸੀਪਲ ਇੰਜੀ. ਸੰਜੀਵ ਕੁਮਾਰ ਸ਼ਰਮਾ ਅਤੇ ਵਿਜੇ ਕੁਮਾਰ, ਜੁਗਰਾਜ ਸਿੰਘ ਪੰਨੂ, ਰਮਨੀਸ਼ ਸ਼ਰਮਾ, ਸ਼੍ਰੀਮਤੀ ਬਲਜਿੰਦਰ ਕੌਰ ਕੋਆਰਡੀਨੇਟਰ, ਰਵਿੰਦਰ ਸਿੰਘ, ਸ਼੍ਰੀਮਤੀ ਦੀਕਸ਼ਾ, ਗੁਰਸਿਮਰਨ ਸਿੰਘ, ਵਿਸ਼ਾਲ ਕੁਮਾਰ, ਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਪਰਦੀਪ ਕੁਮਾਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।ਵਿਦਿਆਰਥੀਆਂ ਲਈ ਜਾਗਰੂਕਤਾ ਲੈਕਚਰ ਵੀ ਕਰਵਾਇਆ ਗਿਆ ਅਤੇ ਪ੍ਰਭਾਵਸ਼ਾਲੀ ਨਾਅਰਿਆਂ ਵਾਲੇ ਚਾਰਟ ਵੀ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ।
ਪ੍ਰਿੰਸੀਪਲ ਸੰਜੀਵ ਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਾਤਾਵਰਣ ਦੀ ਸੰਭਾਲ ਅਤੇ ਸਮਾਜਿਕ ਜਾਗਰੂਕਤਾ ਇੱਕ ਜ਼ਿੰਮੇਵਾਰ ਸਮਾਜ ਦੀ ਪਹਿਚਾਣ ਹੈ।ਪੰਜਾਬੀਆਂ ਦੀ ਘਟ ਰਹੀ ਆਬਾਦੀ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਇਸ ਮੁੱਦੇ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਹਰ ਇੱਕ ਰੁੱਖ ਸਿਰਫ਼ ਵਾਤਾਵਰਣ ਦੀ ਰੱਖਿਆ ਹੀ ਨਹੀਂ ਕਰਦਾ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੇ ਭਵਿੱਖ ਦੀ ਨੀਂਹ ਵੀ ਰੱਖਦਾ ਹੈ।ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਹਰ ਸਾਲ ਘੱਟੋ-ਘੱਟ ਇੱਕ ਰੁੱਖ ਲਗਾਉਣ ਅਤੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media