Thursday, September 10, 2026

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਵਿਸ਼ਵ ਸਿਹਤ ਸੰਸਥਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੀ ਅੱਜ ਜਿਲ੍ਹੇ ਵਿੱਚ ਰਸਮੀ ਸ਼ੁਰੂਆਤ ਸਿਵਲ ਸਰਜਨ ਡਾ. ਰਸ਼ਮੀ ਵਿੱਜ ਵੱਲੋਂ ਚੌਂਕ ਫੁਵਾਰਾ ਵਿਖੇ ਸਥਾਪਿਤ ਪੋਲੀਓ ਬੂਥ `ਤੇ ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤੀ ਗਈ।ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਆਟੋ ਰਿਕਸ਼ਾ ਜਾਗਰੂਕਤਾ ਰੈਲੀ ਨੂੰ ਵੀ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤਾ ਗਿਆ।
ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਭਾਰਤ ਭਾਵੇਂ ਪੋਲੀਓ ਮੁਕਤ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਚੁੱਕਾ ਹੈ, ਪਰ ਇਸ ਉਪਲੱਬਧੀ ਨੂੰ ਬਰਕਰਾਰ ਰੱਖਣ ਲਈ ਪਲਸ ਪੋਲੀਓ ਮੁਹਿੰਮ ਨੂੰ ਲਗਾਤਾਰ ਚਲਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਲ੍ਹੇ ਦੀ 27,63,949 ਦੀ ਅਬਾਦੀ ਵਿੱਚੋਂ 5,44,777 ਘਰਾਂ ਵਿੱਚ ਰਹਿੰਦੇ 0 ਤੋਂ 5 ਸਾਲ ਉਮਰ ਦੇ 2,87,498 ਬੱਚਿਆਂ ਨੂੰ 1,193 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਦੀਆਂ ਦੋ ਬੂੰਦਾਂ ਪਿਲਾਈਆਂ ਜਾਣਗੀਆਂ।ਇਸ ਤੋਂ ਇਲਾਵਾ 255 ਸੁਪਰਵਾਈਜ਼ਾਂ ਵੱਲੋਂ ਮੁਹਿੰਮ ਦੀ ਨਿਗਰਾਨੀ ਅਤੇ ਨਿਰੀਖਣ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਬੱਚਾ ਪੋਲੀਓ ਦੀ ਖੁਰਾਕ ਤੋਂ ਵਾਂਝਾ ਨਾ ਰਹਿ ਜਾਵੇ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ, ਡੀ.ਡੀ.ਐਚ.ਓ ਡਾ. ਜਗਨਜੋਤ ਕੌਰ, ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਡਾ. ਨੇਹਾ ਅਗਰਵਾਲ ਸਮੇਤ ਸਿਹਤ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …