Saturday, October 3, 2026

ਹੁਣ ‘ਉਡਦਾ ਪੰਜਾਬ ਨਹੀਂ ਪੜ੍ਹਦੇ ਪੰਜਾਬ’ ਵਜੋਂ ਜਾਣਿਆ ਜਾਵੇਗਾ ਪੰਜਾਬ – ਹਰਜੋਤ ਸਿੰਘ ਬੈਂਸ

‘ਆਪ’ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ – ਮਨੀਸ਼ ਸਿਸੋਦੀਆ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇੱਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 95 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ 332 ਕਰੀਬ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਸ਼ਰਮਾ ਵੀ ਵਿਸ਼ੇਸ਼ ਤੌਰ `ਤੇ ਮੌਜ਼ੂਦ ਰਹੇ।
ਜ਼ਿਲ੍ਹਾ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਹੁਣ ਭਾਰਤ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲੇ ਸਥਾਨ ’ਤੇ ਪਹੁੰਚ ਗਿਆ ਹੈ।ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀ.ਜੀ.ਆਈ 2.0 ਦਰਜ਼ਾਬੰਦੀ ਨਾਲ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਕਰਨ ਲਈ ਇਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਸੀਮਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫ਼ੀਸਾਂ ਵਿੱਚ ‘ਗੈਰ-ਵਾਜ਼ਬ’ ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਦਾ ਵੀ ਫ਼ੈਸਲਾ ਕੀਤਾ ਹੈ।ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਉਨ੍ਹਾਂ ਨੇ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੇ ਬਹੁਤ ਸਾਰੇ ਸਕੂਲਾਂ ਦਾ ਨਿੱਜੀ ਤੌਰ `ਤੇ ਵੀ ਦੌਰਾ ਕੀਤਾ ਹੈ।ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਸਦਕਾ ਹੁਣ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਦੇ ਪੱਖ ਤੋਂ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਹਨ।
ਇਸ ਦੌਰਾਨ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 332 ਵਿਦਿਆਰੀਆਂ ਦਾ ਵਿਸ਼ੇਸ਼ ਤੌਰ `ਤੇ ਸਨਾਮਨ ਕੀਤਾ ਗਿਆ।ਸਕੂਲ ਆਫ਼ ਐਮੀਂਨੈਂਸ ਮਾਲ ਰੋਡ ਅੰਮ੍ਰਿਤਸਰ ਦੀ ਵਿਦਿਆਰਥਣ ਟੀਆ ਜਿਸ ਦੀ ਇਸਰੋ ਵਿੱਚ ਚੋਣ ਹੋਈ ਹੈ ਨੂੰ ਵੀ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।ਦੱਸਣਯੋਗ ਹੈ ਕਿ ਇਸਰੋ ਵੱਲੋਂ 108 ਦੇਸ਼ਾਂ ਵਿੱਚੋਂ ਹੋਣਹਾਰ ਵਿਦਿਆਰਥੀਆਂ ਦੀ ਚੋਣ ਲਈ ਟੈਸਟ ਲਿਆ ਗਿਆ ਸੀ ਜਿਸ ਵਿੱਚ ਭਾਰਤ ਵੱਲੋਂ ਟੀਆ ਦੀ ਚੋਣ ਹੋਈ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕੰਵਲਜੀਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਖੰਨਾ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …