ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ
ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਮਗਰੋਂ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸੰਗਤਾਂ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।ਵੱਖ-ਵੱਖ ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਸਾਂਝਾ ਕੀਤਾ।
ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ ਅਤੇ ਸੰਗਤਾਂ ਹਾਜ਼ਰ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media