ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਦੇ ਦਾਖ਼ਲੇ ਸਬੰਧੀ ਹੋਏ ਟੈਸਟ ਦਾ
ਨਤੀਜਾ 27 ਜੂਨ ਨੂੰ ਐਲਾਨਣ ਉਪਰੰਤ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਜ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ 240 ਸੀਟਾਂ ’ਤੇ ਦਾਖਲੇ ਲਈ ਕਾਊਂਸਲਿੰਗ ਦੀ ਪ੍ਰਕਿਰਿਆ ਅੱਜ ਸੰਪਨ ਹੋ ਗਈ।ਇਸ ਦੌਰਾਨ ਮੈਰਿਟ ’ਚ ਆਏ ਪਹਿਲੇ 300 ਉਮੀਦਵਾਰਾਂ ਨੂੰ ਬੁਲਾਇਆ ਗਿਆ ਸੀ।
ਪ੍ਰਿੰ: ਡਾ. ਰੰਧਾਵਾ ਨੇ ਦੱਸਿਆ ਕਿ ਐਗਰੀਕਲਚਰ ਦੇ ਮੁਖੀ ਅਤੇ ਡੀਨ ਡਾ. ਗੁਰਬਖ਼ਸ ਸਿੰਘ ਦੀ ਅਗਵਾਈ ਹੇਠ ਗਠਿਤ ਕਾਉਂਸਲਿੰਗ ਟੀਮ ਨੇ ਚੁਣੇ ਜਾਣ ਵਾਲੇ ਵਿਦਿਆਰਥੀਆਂ ਦੇ ਦਸਤਾਵੇਜ਼ ਆਦਿ ਦੀ ਜਾਂਚ ਕਰਨ ਉਪਰੰਤ ਯੋਗ ਪਾਏ ਗਏ ਉਮੀਦਵਾਰਾਂ ਦੇ ਦਾਖਲੇ ਕੀਤੇ ਗਏ।ਉਨ੍ਹਾਂ ਨੇ ਆਏ ਸਮੂਹ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਜੇਕਰ ਸੀਟਾਂ ਖਾਲੀ ਰਹਿੰਦੀਆਂ ਹਨ ਤਾਂ ਦਾਖਲੇ ਲਈ ਅਗਲੀ ਕਾਉਂਸਲਿੰਗ ਲਈ ਮਿਤੀ ਅਤੇ ਸਮਾਂ ਨਿਸ਼ਚਿਤ ਕਰਕੇ ਉਸ ਦੀ ਸੂਚਨਾ ਕਾਲਜ ਵੈਬਸਾਈਟ ’ਤੇ ਅਪਲੋਡ ਕਰ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਐਮ.ਐਸ.ਸੀ. ਐਗਰੀਕਲਚਰ ਦੇ ਦਾਖਲਾ ਟੈਸਟ ਦੀ ਮਿਤੀ ਦਾ ਵੀ ਜਲਦੀ ਐਲਾਨ ਕਰ ਦਿੱਤਾ ਜਾਵੇਗਾ।
Check Also
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Punjab Post Daily Online Newspaper & Print Media