ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ
ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗੁਰਦੁਆਰਾ ਤਪ ਅਸਥਾਨ ਸਾਹਿਬ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਗੁਰਦਾਸਪੁਰ ਦੇ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰਾ ਦੁੱਖ ਪ੍ਰਗਟਾਇਆ ਹੈ।ਉਨ੍ਹਾਂ ਕਿਹਾ ਕਿ ਬਾਬਾ ਅਮਰੀਕ ਸਿੰਘ ਪਿਛਲੇ ਕੁੱਝ ਸਮੇਂ ਤੋਂ ਲਿਵਰ ਦੀ ਬਿਮਾਰੀ ਤੋਂ ਜ਼ੇਰੇ ਇਲਾਜ ਵਿੱਚ ਸਨ।ਜੋ ਅੱਜ ਅਕਾਲ ਪੁਰਖ ਦੇ ਚਰਨਾਂ ‘ਚ ਜਾ ਬਿਰਾਜੇ।
ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਬਾਬਾ ਅਮਰੀਕ ਸਿੰਘ ਬਹੁਤ ਹੀ ਧਾਰਮਿਕ ਬਿਰਤੀ ਵਾਲੇ ਸਨ ਅਤੇ ਉਨ੍ਹਾਂ ਨੇ ਸਿੱਖਿਆ, ਖੇਡਾਂ ਅਤੇ ਸਮਾਜ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ।ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Punjab Post Daily Online Newspaper & Print Media