ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ) – ਆਰਟ ਗੈਲਰੀ ਦੇ 13ਵੇਂ ਸਮਰ ਕੈਂਪ ਵਿੱਚ ਸਕੂਲੀ ਬੱਚਿਆਂ ਨੂੰ ਪੇਂਟਿੰਗ ਆਰਟ ਸਿੱਖਣ ਦਾ ਮੋਕਾ ਮਿਲਿਆ।ਸੰਸਥਾ ਦੇ
ਜਨ. ਸਕੱਤਰ ਡਾ. ਪੀ.ਐਸ ਗਰੋਵਰ ਨੇ ਕਿਹਾ ਕਿ ਆਰਟ ਕਲਾਸਾਂ ਵਿੱਚ ਇੱਕ ਮਹੀਨੇ ਦੌਰਾਨ ਪੇਂਟਿੰਗ, ਡਰਾਇੰਗ, ਸਕੈਚ ਪੇਟਿੰਗ ਆਦਿ ਕਲਾ ਦੇ ਗੁਰ ਸਿਖਾਏ ਗਏ।ਬੱਚਿਆਂ ਵਲੋਂ ਤਿਆਰ ਕੀਤੀਆਂ ਕਲਾ ਕ੍ਰਿਤਾਂ ਆਰਟ ਗੈਲਰੀ ਦੇ ਪ੍ਰਦਰਸ਼ਨੀ ਹਾਲ ਵਿੱਚ ਪ੍ਰਦਰਸ਼ਿਤ ਕੀਤੀਆਂ ਗਈਆਂ।ਇਸ ਪ੍ਰਦਰਸ਼ਨੀ ਦਾ ਉਦਘਾਟਨ ਆਰਟ ਗੈਲਰੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।ਉਨ੍ਹਾਂ ਨੇ ਬੱਚਿਆਂ ਵਲੋਂ ਬਣਾਈਆਂ ਗਈਆਂ ਕਲਕ੍ਰਿਤਾਂ ਗਹਿਰਾਈ ਨਾਲ ਪਰਖੀਆਂ ਅਤੇ ਬੱਚਿਆਂ ਦੇ ਹੁਨਰ ਦੀ ਤਾਰੀਫ ਕੀਤੀ।ਛੀਨਾ ਨੇ ਕਿਹਾ ਕਿ ਆਰਟ ਗੈਲਰੀ ਵਿਖੇ ਕੈਂਪ ਵਿੱਚ ਸ਼ਾਮਲ ਹੋਏ ਬੱਚੇ ਅੱਗੇ ਜਾ ਕੇ ਵੱਡੇ ਆਰਟਿਸਟ ਬਨਣਗੇ।ਬੱਚਿਆਂ ਦੇ ਮਾਪੇ ਵੀ ਆਪਣੇ ਬੱਚਿਆਂ ਵਲੋਂ ਤਿਆਰ ਕੀਤੀਆਂ ਗਈਆਂ ਪੇਂਟਿੰਗਾਂ ਦੇਖਣ ਲਈ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।ਨਰਿੰਦਰ ਸਿੰਘ ਬੁੱਤ ਤਰਾਸ਼ ਪ੍ਰਦਰਸ਼ਨੀ ਦੇ ਕਨਵੀਨਰ ਸਨ।ਇਸ ਮੌਕੇ ਆਰਟ ਗੈਲਰੀ ਦੇ ਮੈਂਬਰ ਸੁਖਪਾਲ ਸਿੰਘ, ਕੁਲਵੰਤ ਸਿੰਘ ਗਿੱਲ, ਧਰਮਿੰਦਰ ਸ਼ਰਮਾ, ਨਰਿੰਦਰ ਸਿੰਘ ਆਰਕੀਟੈਕਟ ਆਦਿ ਮੌਜੂਦ ਰਹੇ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media