Monday, July 27, 2026

ਨਗਰ ਨਿਗਮ ਵੱਲੋਂ ਮਜੀਠਾ ਰੋਡ ’ਤੇ ਸਾਂਝੀ ਇਨਫੋਰਸਮੈਂਟ ਮੁਹਿੰਮ, ਗੰਦਗੀ ਫੈਲਾਉਣ ਵਾਲਿਆਂ ਦੇ ਚਲਾਨ, ਨਾਜਾਇਜ਼ ਕਬਜ਼ੇ ਹਟਾਏ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ 1 ਜੁਲਾਈ 2026 ਦੀ ਰਾਤ ਮਜੀਠਾ ਰੋਡ ’ਤੇ ਸਾਂਝੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ।ਇਸ ਮੁਹਿੰਮ ਦੀ ਅਗਵਾਈ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਕੀਤੀ।ਸਿਹਤ ਵਿਭਾਗ ਅਤੇ ਅਸਟੇਟ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਚਲਾਈ ਗਈ, ਜਿਸ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਸਫ਼ਾਈ ਯਕੀਨੀ ਬਣਾਉਣਾ ਅਤੇ ਸਰਕਾਰੀ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣਾ ਸੀ।
ਮੁਹਿੰਮ ਦੌਰਾਨ ਗੰਦਗੀ ਫੈਲਾਉਣ ਅਤੇ ਅਸਵੱਛ ਹਾਲਾਤ ਪੈਦਾ ਕਰਨ ਵਾਲੀਆਂ ਵਪਾਰਕ ਇਕਾਈਆਂ ਖਿ਼ਲਾਫ਼ ਕਾਰਵਾਈ ਕੀਤੀ ਗਈ।ਲਾਈਫਲਾਈਨ ਹਸਪਤਾਲ ਨੂੰ ਠੋਸ ਕੂੜਾ ਪ੍ਰਬੰਧਨ ਨਿਯਮਾਂ ਦੀ ਉਲੰਘਣਾ ਕਰਨ ’ਤੇ 10,000 ਦਾ ਜ਼ੁਰਮਾਨਾ ਕੀਤਾ ਗਿਆ।ਸੁਭਾਸ਼ ਜੂਸ ਬਾਰ ਅਤੇ ਅਰੋੜਾ ਜੂਸ ਐਂਡ ਆਈਸਕ੍ਰੀਮ ਦੇ ਚਲਾਨ ਕੱਟ ਕੇ ਹਰੇਕ ਨੂੰ 2000 ਦਾ ਜੁਰਮਾਨਾ ਕੀਤਾ ਗਿਆ।
ਅਸਟੇਟ ਵਿਭਾਗ ਵੱਲੋਂ ਮਜੀਠਾ ਰੋਡ ’ਤੇ ਸੜਕਾਂ ਅਤੇ ਹੋਰ ਸਰਕਾਰੀ ਥਾਵਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਵੀ ਹਟਾਏ ਗਏ, ਤਾਂ ਜੋ ਆਵਾਜਾਈ ਸੁਚਾਰੂ ਬਣੀ ਰਹੇ ਅਤੇ ਸਰਕਾਰੀ ਥਾਵਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਸਕੇ।ਸੈਨੀਟੇਸ਼ਨ ਅਫ਼ਸਰ ਮਲਕੀਤ ਸਿੰਘ ਖਹਿਰਾ, ਸੁਪਰਡੈਂਟ ਧਰਮਿੰਦਰ ਸਿੰਘ, ਚੀਫ਼ ਸੈਨੇਟਰੀ ਇੰਸਪੈਕਟਰ ਹਰਿੰਦਰਪਾਲ ਸਿੰਘ, ਸੈਨੇਟਰੀ ਇੰਸਪੈਕਟਰ ਅਮਰੀਕ ਸਿੰਘ, ਅਮਨਦੀਪ ਸਿੰਘ ਅਤੇ ਸੰਜੀਵ ਅਰੋੜਾ ਸਮੇਤ ਹੋਰ ਵਿਭਾਗੀ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਅੰਮ੍ਰਿਤਸਰ ਲਈ ਨਗਰ ਨਿਗਮ ਦੀ ਵਚਨਬੱਧਤਾ ਦੁਹਰਾਉਂਦਿਆਂ ਸਮੂਹ ਸ਼ਹਿਰ ਵਾਸੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …