Monday, July 27, 2026

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ਵਿੱਚ ਵਿਸ਼ੇਸ਼ ਨਜਾਇਜ਼ ਕਬਜ਼ੇ ਹਟਾਓ ਮੁਹਿੰਮ ਚਲਾਈ ਗਈ।ਇਸ ਦਾ ਉਦੇਸ਼ ਭੀੜ-ਭਾੜ ਘਟਾਉਣਾ, ਪੈਦਲ ਆਵਾਜਾਈ ਨੂੰ ਸੁਚਾਰੂ ਬਣਾਉਣਾ ਅਤੇ ਟ੍ਰੈਫਿਕ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣਾ ਸੀ।
ਮੁਹਿੰਮ ਦੌਰਾਨ ਹਾਲ ਬਜ਼ਾਰ ਵਿੱਚ ਦੁਕਾਨਾਂ ਦੇ ਬਾਹਰ ਨਗਰ ਨਿਗਮ ਦੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਰੱਖਿਆ ਗਿਆ ਸਮਾਨ ਹਟਾਇਆ ਗਿਆ।ਹਾਲ ਗੇਟ ਦੇ ਅੰਦਰ ਸਰਕਾਰੀ ਸੜਕਾਂ ਅਤੇ ਰਸਤਿਆਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਵੀ ਹਟਾਏ ਗਏ।ਪੁਰਾਣੀ ਸਬਜ਼ੀ ਮੰਡੀ ਵਿੱਚ ਆਵਾਜਾਈ ਵਿੱਚ ਰੁਕਾਵਟ ਬਣੀਆਂ ਕਈ ਰੇਹੜੀਆਂ ਨੂੰ ਹਟਾਇਆ ਗਿਆ।ਇਸੇ ਤਰ੍ਹਾਂ ਭੀੜ-ਭਾੜ ਵਾਲੀ ਲਿਬਰਟੀ ਮਾਰਕੀਟ ਵਿੱਚ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾ ਕੇ ਖਰੀਦਦਾਰਾਂ ਅਤੇ ਆਮ ਲੋਕਾਂ ਲਈ ਰਸਤੇ ਖੁਲ੍ਹੇ ਕਰਵਾਏ ਗਏ।
ਇਹ ਮੁਹਿੰਮ ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਚਲਾਈ ਗਈ।ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਅਮਨ ਕੁਮਾਰ ਸਮੇਤ ਐਸਟੇਟ ਵਿਭਾਗ ਦੀ ਟੀਮ ਨੇ ਕਾਰਵਾਈ ‘ਚ ਹਿੱਸਾ ਲਿਆ।
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੁਕਾਨਦਾਰਾਂ, ਰੇਹੜੀ-ਫੜੀ ਚਾਲਕਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ’ਤੇ ਨਾਜਾਇਜ਼ ਕਬਜੇ ਨਾ ਕਰਨ ਅਤੇ ਸ਼ਹਿਰ ਨੂੰ ਸਾਫ਼-ਸੁਥਰਾ, ਸੁਚੱਜਾ ਅਤੇ ਆਵਾਜਾਈ ਲਈ ਸੁਗਮ ਬਣਾਉਣ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …