Tuesday, September 22, 2026

ਨਗਰ ਨਿਗਮ ਦੀ ਸਫਾਈ ਮੁਹਿੰਮ ਜਾਰੀ; ਗੰਦਗੀ ਫੈਲਾਉਣ ਵਾਲੇ ਦੁਕਾਨਦਾਰਾਂ ਦੇ ਕੱਟੇ 15 ਚਲਾਨ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਅਤੇ ਜਨਤਕ ਥਾਵਾਂ ’ਤੇ ਗੰਦਗੀ ਫੈਲਾਉਣ ਵਾਲਿਆਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।ਵਿਧਾਨ ਸਭਾ ਹਲਕਾ ਪੂਰਬੀ ਵਿੱਚ ਸ਼ੇਰਾਂ ਵਾਲਾ ਗੇਟ ਤੋਂ ਮਹਾ ਸਿੰਘ ਗੇਟ ਤੱਕ ਆਊਟਰ ਸਰਕੁਲਰ ਰੋਡ ’ਤੇ ਵਿਸ਼ੇਸ਼ ਮੁਹਿੰਮ ਚਲਾਈ ਗਈ।
ਮੁਹਿੰਮ ਦੌਰਾਨ ਸੜਕਾਂ ਅਤੇ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਅਤੇ ਠੋਸ ਕੂੜਾ ਪ੍ਰਬੰਧਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 15 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ ਅਤੇ ਵਾਰ-ਵਾਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦਾ ਸਮਾਨ ਵੀ ਜ਼ਬਤ ਕੀਤਾ ਗਿਆ।
ਇਸ ਕਾਰਵਾਈ ਵਿੱਚ ਮੈਡੀਕਲ ਅਫ਼ਸਰ ਆਫ਼ ਹੈਲਥ (ਐਮ.ਓ.ਐਚ) ਡਾ. ਕਿਰਨ ਦੀ ਨਿਗਰਾਨੀ ਹੇਠ ਕੀਤੀ ਗਈ।ਚੀਫ਼ ਸੈਨਿਟਰੀ ਇੰਸਪੈਕਟਰ ਵਿਜੈ ਗਿੱਲ, ਸੈਨੇਟਰੀ ਇੰਸਪੈਕਟਰ ਅਮਰੀਕ ਸਿੰਘ, ਇੰਸਪੈਕਟਰ ਸੁਖਵਿੰਦਰ ਸਿੰਘ, ਇੰਸਪੈਕਟਰ ਅੰਮ੍ਰਿਤਪਾਲ ਸਿੰਘ, ਸਫਾਈ ਸੁਪਰਵਾਈਜ਼ਰਾਂ ਅਤੇ ਹੋਰ ਨਿਗਮ ਕਰਮਚਾਰੀਆਂ ਨੇ ਹਿੱਸਾ ਲਿਆ।
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਬਰਕਰਾਰ ਰੱਖਣ ਲਈ ਨਿਗਮ ਵਚਨਬੱਧ ਹੈ ਅਤੇ ਜਨਤਕ ਥਾਵਾਂ ’ਤੇ ਗੰਦਗੀ ਫੈਲਾਉਣ ਵਾਲਿਆਂ ਖਿ਼ਲਾਫ਼ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …