ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਔਰਤਾਂ ਦੀ ਆਰਥਿਕ
ਮਜ਼ਬੂਤੀ ਅਤੇ ਮਾਣ-ਸਤਿਕਾਰ ਲਈ ਇੱਕ ਇਤਿਹਾਸਕ ਕਦਮ ਚੁੱਕਦਿਆਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ।ਧੂਰੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਮਾਨ ਨੇ ਬਟਨ ਦਬਾ ਕੇ ਪੰਜਾਬ ਦੀਆਂ ਲੱਖਾਂ ਭੈਣਾਂ ਦੇ ਖਾਤਿਆਂ ਵਿੱਚ ਸਕੀਮ ਦੀ ਰਾਸ਼ੀ ਟਰਾਂਸਫਰ ਕੀਤੀ।ਇਸ ਇਤਿਹਾਸਕ ਫੈਸਲੇ ਨੂੰ ਲੈ ਕੇ ਹਲਕਾ ਅੰਮ੍ਰਿਤਸਰ ਪੂਰਬੀ ਦੀਆਂ ਮਾਵਾਂ-ਭੈਣਾਂ ਵਿੱਚ ਭਾਰੀ ਜੋਸ਼ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।
ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਭਾਵੇਂ ਉਹ ਖੁਦ ਮੁੱਖ ਮੰਤਰੀ ਮਾਨ ਨਾਲ ਧੂਰੀ ਵਿਖੇ ਕਰਵਾਏ ਗਏ ਮੁੱਖ ਸਮਾਗਮ ਵਿੱਚ ਹਾਜ਼ਰ ਸਨ, ਪਰ ਉਨ੍ਹਾਂ ਦੇ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿਖੇ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਵਿੱਚ ਇਲਾਕੇ ਦੀਆਂ ਮਾਵਾਂ ਅਤੇ ਭੈਣਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਸਕੀਮ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਖੁਸ਼ੀ ਮਨਾਈ।
ਮੀਡੀਆ ਨਾਲ ਗੱਲਬਾਤ ਦੌਰਾਨ ਹਲਕੇ ਦੀਆਂ ਭੈਣਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।ਭੈਣਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਧੀਆਂ ਦਾ ਸਿਰ ਉੱਚਾ ਕਰ ਦਿੱਤਾ ਹੈ ਅਤੇ ਇਹ ਸਰਕਾਰ ਸਾਡੇ ਧੀ-ਪੁੱਤ ਵਾਂਗ ਹਰ ਸੁੱਖ-ਦੁੱਖ ਵਿੱਚ ਸਾਡੇ ਨਾਲ ਖੜ੍ਹੀ ਹੈ।
ਵਿਧਾਇਕਾ ਜੀਵਨਜੋਤ ਕੌਰ ਨੇ ਹਲਕੇ ਦੀਆਂ ਸਾਰੀਆਂ ਭੈਣਾਂ ਦਾ ਪ੍ਰੋਗਰਾਮ ਵਿੱਚ ਪਹੁੰਚਣ `ਤੇ ਸਿਰ ਝੁਕਾ ਕੇ ਧੰਨਵਾਦ ਕੀਤਾ ਅਤੇ ਵਧਾਈ ਦਿੱਤੀ।ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਜ਼ਰੂਰੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ, “ਅੱਜ ਪ੍ਰੋਗਰਾਮ ਦੌਰਾਨ ਕਈ ਭੈਣਾਂ ਦੇ ਖਾਤਿਆਂ ਵਿੱਚ ਪੈਸੇ ਟਰਾਂਸਫਰ ਹੋ ਚੁੱਕੇ ਹਨ, ਪਰ ਜਿਨ੍ਹਾਂ ਭੈਣਾਂ ਦੇ ਖਾਤੇ ਵਿੱਚ ਅਜੇ ਰਾਸ਼ੀ ਨਹੀਂ ਆਈ, ਉਨ੍ਹਾਂ ਨੂੰ ਬਿਲਕੱਲ ਵੀ ਘਬਰਾਉਣ ਦੀ ਲੋੜ ਨਹੀਂ ਹੈ। ਬੈਂਕਿੰਗ ਅਤੇ ਤਕਨੀਕੀ ਪ੍ਰਕਿਰਿਆ ਕਰਕੇ ਥੋੜ੍ਹਾ ਸਮਾਂ ਲੱਗ ਰਿਹਾ ਹੈ, ਬਹੁਤ ਜਲਦ ਸਾਰੀਆਂ ਯੋਗ ਭੈਣਾਂ ਦੇ ਖਾਤਿਆਂ ਵਿੱਚ ਵੀ ਪੈਸੇ ਆ ਜਾਣਗੇ।”
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media