ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਹੋਰ ਇਤਿਹਾਸ ਬਣਾਉਣ ਜਾ ਰਹੀ ਹੈ।ਮਾਨ
ਸਰਕਾਰ ਵੱਲੋਂ 15 ਅਗਸਤ ਤੋਂ ਸਰਪੰਚਾਂ ਨੂੰ 10,000 ਰੁਪਏ ਮਹੀਨਾਵਾਰ ਮਾਣਭੱਤਾ ਦੇਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜੋ ਕਿ ਪੂਰੇ ਦੇਸ਼ ਵਿੱਚ ਆਪਣੇ ਆਪ ਵਿੱਚ ਇੱਕ ਨਿਵੇਕਲੀ ਯੋਜਨਾ ਹੋਵੇਗੀ।
ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ 26 ਜੂਨ ਪਟਿਆਲਾ ਵਿਖੇ ਸਰਪੰਚ ਮਿਲਣੀ ਦੌਰਾਨ ਇਹ ਐਲਾਨ ਕੀਤਾ ਹੈ ਕਿ ਰਾਜ ਸਰਕਾਰ ਵੱੱੋਂ 15 ਅਗਸਤ ਤੋਂ ਸਾਰੇ ਸਰਪੰਚਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਨੇ ਸਰਪੰਚਾਂ ਨੂੰ 1,200 ਰੁਪਏ ਮਾਣਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਉਹ ਫੈਸਲਾ ਕਦੇ ਅਮਲੀ ਰੂਪ ਵਿੱਚ ਸਾਹਮਣੇ ਨਹੀਂ ਆਇਆ ਅਤੇ ਸਰਪੰਚਾਂ ਨੂੰ ਆਪਣੇ ਹੱਕ ਲੈਣ ਲਈ ਦਰ-ਦਰ ਭਟਕਣਾ ਪੈਂਦਾ ਸੀ।ਉਨ੍ਹਾਂ ਕਿਹਾ ਕਿ ਮਾਨ ਹਾਲਾਂਕਿ ਮਾਨ ਸਰਕਾਰ ਨੇ ਸਰਪੰਚਾਂ ਨੂੰ 2,000 ਰੁਪਏ ਮਾਣਭੱਤਾ ਦੇਣਾ ਸ਼ੂਰੂ ਕੀਤਾ ਸੀ, ਜਿਸ ਨੂੰ ਹੁਣ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਡੇ ਦੇਸ ਦੀ ਲਗਭਗ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦਾ ਧੁਰਾ ਮੰਨਿਆ ਜਾਂਦਾ ਹੈ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media