ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ
ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।ਬਾਗ਼ਬਾਨੀ ਵਿਭਾਗ ਪੰਜਾਬ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ, ਜਿਸ ’ਤੇ ਬਾਗ਼ਬਾਨੀ ਵਿਭਾਗ ਵੱਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ ਹੈ।ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਲਗਭਗ 1800 ਵਰਗ ਫੁੱਟ ਖੇਤਰ ਵਿੱਚ ਸਥਾਪਿਤ ਕੀਤਾ ਜਾ ਸਕਦਾ ਹੈ, ਇਸ ਲਈ ਛੋਟੇ ਕਿਸਾਨ ਵੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media