Tuesday, November 24, 2026

ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐਸ.ਆਈ.ਆਰ)-2026 ਦੇ ਇਨਿਊਮੇਰੇਸ਼ਨ ਫਾਰਮ ਭਰਨ ‘ਚ ਸਹਿਯੋਗ ਕਰਨ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐਸ.ਆਈ.ਆਰ-2026) ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਲਈ ਪੂਰਾ ਸਹਿਯੋਗ ਦੇਣ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਘਰ-ਘਰ ਜਾ ਕੇ ਕੀਤੀ ਜਾ ਰਹੀ ਇਸ ਪ੍ਰਕਿਰਿਆ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਹਰੇਕ ਵੋਟਰ ਦੇ ਘਰ ਜਾ ਕੇ ਇਨਿਊਮੇਰੇਸ਼ਨ ਫਾਰਮ ਵੰਡ ਰਹੇ ਹਨ, ਉਨ੍ਹਾਂ ਨੂੰ ਭਰਨ ਵਿੱਚ ਸਹਾਇਤਾ ਕਰ ਰਹੇ ਹਨ ਅਤੇ ਭਰੇ ਹੋਏ ਫਾਰਮ ਇਕੱਠੇ ਕਰ ਰਹੇ ਹਨ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਇਸ ਮੁਹਿੰਮ ਸਬੰਧੀ ਜਾਗਰੂਕ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਜਿਹੜੇ ਕਰਮਚਾਰੀ ਪੰਜਾਬ ਵਿੱਚ ਵੋਟਰ ਵਜੋਂ ਰਜਿਸਟਰਡ ਹਨ, ਉਹ ਆਪਣੇ ਸਬੰਧਤ ਬੂਥ ਦੇ ਨਾਲ ਸੰਪਰਕ ਕਰਕੇ ਇਨਿਊਮੇਰੇਸ਼ਨ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ “ਕੋਈ ਵੀ ਯੋਗ ਵੋਟਰ ਨਾ ਰਹਿ ਜਾਵੇ” ਦੇ ਉਦੇਸ਼ ਨੂੰ ਸਫਲਤਾਪੂਰਵਕ ਹਾਸਲ ਕਰਨ ਵਿੱਚ ਮਦਦ ਮਿਲੇਗੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …