ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ ਸਾਹਮਣੇ), ਮਕਬੂਲ ਰੋਡ ਅਤੇ ਰਤਨ ਸਿੰਘ ਚੌਂਕ ਵਿਖੇ
ਸੜਕਾਂ ਅਤੇ ਫੁੱਟਪਾਥਾਂ ਉਤੇ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ।ਅਸਟੇਟ ਸ਼ਾਖਾ ਵੱਲੋਂ ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਇਹ ਮੁਹਿੰਮ ਕੀਤੀ ਗਈ।ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਦੀ ਅਗਵਾਈ ਹੇਠ ਟੀਮ ਨੇ ਪੈਦਲ ਯਾਤਰੀਆਂ ਅਤੇ ਆਵਾਜਾਈ ਵਿੱਚ ਰੁਕਾਵਟ ਬਣ ਰਹੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਇਆ।ਸਰਕਾਰੀ ਜ਼ਮੀਨ ’ਤੇ ਗੈਰ-ਕਾਨੂੰਨੀ ‘ਤੌਰ ‘ਤੇ ਰੱਖਿਆ ਗਿਆ ਸਮਾਨ ਨਗਰ ਨਿਗਮ ਐਕਟ ਦੀਆਂ ਧਾਰਾਵਾਂ ਅਨੁਸਾਰ ਹਟਾ ਕੇ ਜ਼ਬਤ ਕੀਤਾ ਗਿਆ।
ਕਮਿਸ਼ਨਰ ਸ਼ੇਰਗਿੱਲ ਨੇ ਕਿਹਾ ਕਿ ਗੈਰ-ਕਾਨੂੰਨੀ ਕਬਜ਼ੇ ਨਾ ਸਿਰਫ਼ ਟ੍ਰੈਫਿਕ ਜ਼ਾਮ ਦਾ ਕਾਰਨ ਬਣਦੇ ਹਨ, ਸਗੋਂ ਆਮ ਲੋਕਾਂ ਅਤੇ ਐਮਰਜੈਂਸੀ ਸੇਵਾਵਾਂ ਦੀ ਆਵਾਜਾਈ ਵਿੱਚ ਵੀ ਰੁਕਾਵਟ ਪੈਦਾ ਕਰਦੇ ਹਨ।ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਅਤੇ ਬਾਰ-ਬਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਦੁਕਾਨਦਾਰਾਂ, ਰੇਹੜੀ-ਫੜੀ ਵਾਲਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ’ਤੇ ਗੈਰ-ਕਾਨੂੰਨੀ ਕਬਜ਼ੇ ਨਾ ਕਰਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਦੋ-ਰੋਜ਼ਾ `ਸਮਰੱਥਾ ਨਿਰਮਾਣ ਪ੍ਰੋਗਰਾਮ` ਸੰਪਨ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media