ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ) ਦੇ ਮੁੱਖ ਪ੍ਰਸ਼ਾਸਕ
ਨਿਤੇਸ਼ ਕੁਮਾਰ ਜੈਨ ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀਮਤੀ ਇਨਾਯਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਏ.ਡੀ.ਏ ਦੇ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੰਬੋਅ ਦੀ ਪੁਲਿਸ ਦੀ ਮੌਜ਼ੂਦਗੀ ਵਿੱਚ ਤਿੰਨ ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ।ਇਹ ਕਾਰਵਾਈ ਪਿੰਡ ਕੰਬੋਅ (ਰਾਮ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੰਬੋਅ ਦੀ ਪੁਲਿਸ ਦੀ ਮੌਜ਼ੂਦਗੀ ਵਿੱਚ ਤਿੰਨ ਨਵੀਆਂ ਵਿਕਸਿਤ ਰਾਮ ਤੀਰਥ ਰੋਡ), ਪਿੰਡ ਖੈਰਾਬਾਦ (ਮੀਰਾਂਕੋਟ ਚੌਂਕ ਤੋਂ ਰਾਮਤੀਰਥ ਰੋਡ, ਵੈਲਕਮ ਸਿਟੀ ਦੇ ਨਾਲ) ਅਤੇ ਪਿੰਡ ਦਾਲਮ (ਅਜਨਾਲਾ ਰੋਡ) ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿੱਚ ਕੀਤੀ ਗਈ, ਜਿਥੇ ਗੈਰ-ਕਾਨੂੰਨੀ ਵਿਕਾਸ ਕਾਰਜ਼ਾਂ ਨੂੰ ਢਾਹ ਦਿੱਤਾ ਗਿਆ।
ਜਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਭਵਿੱਖ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਾਪਰਾ ਐਕਟ-1995 ਅਧੀਨ ਇਨ੍ਹਾਂ ਕਲੋਨੀਆਂ ਦੇ ਵਿਕਾਸਕਾਰਾਂ ਨੂੰ ਨੋਟਿਸ ਜਾਰੀ ਕਰਕੇ ਕੰਮ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।ਨੋਟਿਸਾਂ ਦੇ ਬਾਵਜ਼ੂਦ ਵਿਕਾਸ ਕਾਰਜ਼ ਜਾਰੀ ਰੱਖੇ ਜਾਣ ਕਾਰਨ 3 ਜੁਲਾਈ 2026 ਨੂੰ ਡੈਮੋਲੀਸ਼ਨ ਦੇ ਹੁਕਮ ਜਾਰੀ ਕੀਤੇ ਗਏ, ਜਿਨ੍ਹਾਂ ਦੀ ਪਾਲਣਾ ਕਰਦਿਆਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।ਉਨ੍ਹਾਂ ਦੱਸਿਆ ਕਿ ਪਿੰਡ ਕੰਬੋਅ ਵਿਖੇ ਸਥਿਤ ਅਣ-ਅਧਿਕਾਰਤ ਕਲੋਨੀ ਵਿਰੁੱਧ ਪਹਿਲਾਂ ਵੀ 10 ਅਕਤੂਬਰ 2025 ਨੂੰ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਪੁਲਿਸ ਵਿਭਾਗ ਨੂੰ ਕਾਨੂੰਨੀ ਕਾਰਵਾਈ ਲਈ ਲਿਖਿਆ ਗਿਆ ਸੀ।ਇਸੇ ਤਰ੍ਹਾਂ ਪਿੰਡ ਦਾਲਮ ਵਿਖੇ ਸਥਿਤ ਕਲੋਨੀ ਵਿਰੁੱਧ 12 ਜੂਨ 2026 ਨੂੰ ਵੀ ਡੈਮੋਲੀਸ਼ਨ ਕੀਤੀ ਗਈ ਸੀ, ਪਰ ਕਲੋਨੀ ਵਿਕਾਸਕਾਰਾਂ ਵੱਲੋਂ ਦੁਬਾਰਾ ਗੈਰ-ਕਾਨੂੰਨੀ ਵਿਕਾਸ ਸ਼ੁਰੂ ਕਰ ਦਿੱਤਾ ਗਿਆ, ਜਿਸ ਕਾਰਨ ਨਵੇਂ ਕੀਤੇ ਗਏ ਵਿਕਾਸ ਕਾਰਜ਼ਾਂ ਨੂੰ ਮੁੜ ਢਾਹ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਪਾਪਰਾ ਐਕਟ-1995 (ਸੋਧ-2024) ਅਨੁਸਾਰ ਅਣ-ਅਧਿਕਾਰਤ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ 5 ਤੋਂ 10 ਸਾਲ ਤੱਕ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਰੁਪਏ ਤੱਕ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ।ਇਸ ਸਬੰਧੀ ਰੈਵੇਨਿਊ ਰਿਕਾਰਡ ਦੇ ਆਧਾਰ `ਤੇ ਜ਼ਮੀਨ ਮਾਲਕਾਂ ਅਤੇ ਕਲੋਨੀ ਵਿਕਾਸਕਾਰਾਂ ਖ਼ਿਲਾਫ਼ ਲੋੜੀਂਦੀ ਕਾਨੂੰਨੀ ਕਾਰਵਾਈ ਲਈ ਪੁਲਿਸ ਵਿਭਾਗ ਨੂੰ ਵੀ ਲਿਖਿਆ ਜਾ ਰਿਹਾ ਹੈ।
ਏ.ਡੀ.ਏ ਦੇ ਰੈਗੂਲੇਟਰੀ ਵਿੰਗ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਲੋਨੀ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਵੈਬਸਾਈਟ `ਤੇ ਉਪਲੱਬਧ ਅਣ-ਅਧਿਕਾਰਤ ਕਲੋਨੀਆਂ ਦੀ ਸੂਚੀ ਵੀ ਜ਼ਰੂਰ ਵੇਖਣ ਤਾਂ ਜੋ ਉਹ ਆਰਥਿਕ ਨੁਕਸਾਨ ਅਤੇ ਬੇਲੋੜੀਆਂ ਕਾਨੂੰਨੀ ਪਰੇਸ਼ਾਨੀਆਂ ਤੋਂ ਬਚ ਸਕਣ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਦੋ-ਰੋਜ਼ਾ `ਸਮਰੱਥਾ ਨਿਰਮਾਣ ਪ੍ਰੋਗਰਾਮ` ਸੰਪਨ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media