ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਧੋਬੜੀ ਸਾਹਿਬ ਅਸਾਮ ਦੇ ਮੁੱਖ ਪ੍ਰਬੰਧਕ ਭੁਪਿੰਦਰ ਪਾਲ ਸਿੰਘ `ਕਿੱਕੀ` ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ
ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਭੁਪਿੰਦਰ ਪਾਲ ਸਿੰਘ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ‘ਸ਼ਹੀਦੀ ਨਗਰ ਕੀਰਤਨ’ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਤੋਂ ਆਰੰਭ ਕੀਤਾ ਗਿਆ ਸੀ, ਜਿਸ ਨੇ ਸਮੁੱਚੇ ਭਾਰਤ ਵਿੱਚ ਗੁਰੂ ਸਾਹਿਬ ਜੀ ਦੀਆਂ ਪਾਵਨ ਸਿੱਖਿਆਵਾਂ ਦਾ ਸੰਦੇਸ਼ ਪਹੁੰਚਾਇਆ।ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਧੋਬੜੀ ਸਾਹਿਬ ਦੇ ਪ੍ਰਬੰਧਕਾਂ ਅਤੇ ਸਮੂਹ ਸੰਗਤ ਵੱਲੋਂ ਬਹੁਤ ਹੀ ਸੁਚੱਜੇ ਪ੍ਰਬੰਧ ਕੀਤੇ ਗਏ ਸਨ, ਜੋ ਸੰਗਤਾਂ ਲਈ ਯਾਦਗਾਰੀ ਬਣੇ।ਇਸ ਸੇਵਾ ਲਈ ਭੁਪਿੰਦਰ ਪਾਲ ਸਿੰਘ `ਕਿੱਕੀ` ਅਤੇ ਸਮੁੱਚੀ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ।
ਭੁਪਿੰਦਰ ਪਾਲ ਸਿੰਘ `ਕਿੱਕੀ` ਨੇ ਇਸ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਅਤੇ ਸੰਗਤਾਂ ਦੀ ਸੇਵਾ ਕਰਨਾ ਉਨ੍ਹਾਂ ਲਈ ਵੱਡਾ ਸੁਭਾਗ ਹੈ ਅਤੇ ਭਵਿੱਖ ਵਿਚ ਵੀ ਉਹ ਪੰਥਕ ਕਾਰਜ਼ਾਂ ਲਈ ਪੂਰੀ ਤਨਦੇਹੀ ਨਾਲ ਯੋਗਦਾਨ ਦਿੰਦੇ ਰਹਿਣਗੇ।
ਇਸ ਮੌਕੇ ਸੂਚਨਾ ਅਧਿਕਾਰੀ ਰਣਧੀਰ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਮੌਜ਼ੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media