Saturday, October 3, 2026

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਧਾਰਮਿਕ ਇਮਤਿਹਾਨ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਬੱਚਿਆਂ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਵੱਲੋਂ ਲਏ ਗਏ ਧਾਰਮਿਕ ਪੇਪਰ ’ਚ ਹਿੱਸਾ ਲੈਂਦਿਆਂ ਵਧੀਆ ਨੰਬਰ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਇਮਤਿਹਾਨ ’ਚ ਬੱਚਿਆਂ ਨੇ ਚੰਗੇ ਨੰਬਰ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਸਕੂਲ ਦੇ 60 ਬੱਚਿਆਂ ਵੱਲੋਂ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਵੀ ਕੀਤੇ ਗਏ।
ਇਸ ਮੌਕੇ ਪ੍ਰਿੰ: ਨਾਗਪਾਲ ਨੇ ਸੁਪਰਵਾਈਜਰ ਰਣਜੀਤ ਸਿੰਘ ਨਾਲ ਮਿਲ ਕੇ ਬੱਚਿਆਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …