Thursday, August 20, 2026

ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ 17 ਜੁਲਾਈ ਨੂੰ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਇਸ ਸਬੰਧੀ 15 ਜੁਲਾਈ ਨੂੰ ਉਨ੍ਹਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਸ ਦੇ ਭੋਗ ਉਪਰੰਤ 17 ਜੁਲਾਈ ਨੂੰ ਸਮਾਗਮ ਹੋਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਗੁਰਦੁਆਰਿਆਂ ਦੇ ਸੁਤੰਤਰ ਪ੍ਰਬੰਧ ਅਤੇ ਪੰਥਕ ਸਿਧਾਂਤਾਂ ਦੀ ਰੱਖਿਆ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕੀਤਾ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਵਿਚ ਵੀ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਸੀ।ਉਨ੍ਹਾਂ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਅਜਿਹਾ ਸੁਨਹਿਰੀ ਅਧਿਆਇ ਹੈ, ਜੋ ਹਰ ਪੀੜ੍ਹੀ ਨੂੰ ਸੱਚ, ਨਿਆਂ, ਨਿਸ਼ਕਾਮ ਸੇਵਾ ਅਤੇ ਕੌਮੀ ਚੇਤਨਾ ਲਈ ਪ੍ਰੇਰਿਤ ਕਰਦਾ ਰਹੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਸ਼ਹੀਦਾਂ ਨੂੰ ਹਮੇਸ਼ਾਂ ਸਤਿਕਾਰ ਨਾਲ ਯਾਦ ਕਰਦੀ ਹੈ।

 

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …