ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) -ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ
ਰੋਕ ਲਗਾਉਣ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ਸਤਲੁਜ ਵਿੱਚ ਜਿਥੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਕਾਰਜਾਂ ਨੂੰ ਬਿਆਨ ਕੀਤਾ ਗਿਆ ਹੈ, ਉਥੇ ਇਸ ਫਿਲਮ ਵਿਚ ਸਿੱਖ ਨੌਜੁਆਨਾਂ ਨਾਲ ਹੋਏ ਪੁਲਿਸ ਅੱਤਿਆਚਾਰਾਂ ਨੂੰ ਵੀ ਦਰਸਾਇਆ ਗਿਆ ਹੈ।ਸਰਕਾਰ ਨੇ ਇਸ ਫਿਲਮ ’ਤੇ ਰੋਕ ਲਗਾ ਕੇ ਸੱਚ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ।ਉਨ੍ਹਾਂ ਕਿਹਾ ਕਿ ਸ਼੍ਰੋੋਮਣੀ ਕਮੇਟੀ ਰੋਸ ਜਾਹਿਰ ਕਰਨ ਅਤੇ ਸਰਕਾਰ ਤੱਕ ਅਵਾਜ਼ ਪਹੁੰਚਾਉਣ ਲਈ ਭਲਕੇ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕਰੇਗੀ ਅਤੇ ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media