ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਵੱਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ।ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਬਲਵਿੰਦਰ ਸਿੰਘ ਨੇ ਭਾਈ ਮਨੀ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਜੀ ਸਿੱਖ ਕੌਮ ਦੀ ਉਹ ਮਹਾਨ ਸ਼ਖਸੀਅਤ ਹਨ, ਜਿਨ੍ਹਾਂ ਨੇ ਆਪਣੇ ਅਡੋਲ ਵਿਸ਼ਵਾਸ ਅਤੇ ਸਿੱਖੀ ਸਿਦਕ ਨਾਲ ਧਰਮ ਦੀ ਰਾਖੀ ਕੀਤੀ।ਭਾਈ ਮਨੀ ਸਿੰਘ ਦੇ ਪਰਿਵਾਰ ਦੇ ਕਈ ਜੀਆਂ ਨੇ ਸ਼ਹਾਦਤਾਂ ਦੇ ਕੇ ਸਿੱਖ ਇਤਿਹਾਸ ਵਿੱਚ ਵੱਡਾ ਸਥਾਨ ਹਾਸਲ ਕੀਤਾ।ਇਸ ਸਬੰਧੀ ਸਜਾਏ ਧਾਰਮਿਕ ਦੀਵਾਨ ਸਮੇਂ ਪ੍ਰਚਾਰਕ-ਕਮ-ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ ਨੇ ਸੰਗਤਾਂ ਨਾਲ ਵਿਚਾਰਾਂ ਕੀਤੀਆਂ ਅਤੇ ਢਾਡੀ ਜਥਿਆਂ ਨੇ ਸਿੱਖ ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਬਿਹ ਦੇ ਮੈਨੇਜਰ ਮੇਜਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ, ਬਿਕਰਮਜੀਤ ਸਿੰਘ ਝੰਗੀ, ਗੁਰਿੰਦਰ ਸਿੰਘ ਦੇਵੀਦਾਸਪੁਰਾ, ਯੁਵਰਾਜ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੀਤ ਮੈਨੇਜਰ ਅਜੈ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media