ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਨੇ ਉਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ, ਜਿਥੇ ਅਧਿਕਾਰਤ ਏਜੰਸੀ ਵਲੋਂ
ਪਾਈਪਡ ਨੈਚੁਰਲ ਗੈਸ (ਪੀ.ਐਨ.ਜੀ) ਦੀ ਪਾਈਪਲਾਈਨ ਵਿਛਾਈ ਜਾ ਚੁੱਕੀ ਹੈ, ਜਾਂ ਜਿਥੇ ਘਰੇਲੂ ਪੀ.ਐਨ.ਜੀ ਕੁਨੈਕਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਉਪਲੱਬਧ ਹੈ, ਉਹ ਨਿਰਧਾਰਿਤ ਸਮੇਂ ਦੇ ਅੰਦਰ ਪੀ.ਐਨ.ਜੀ ਕੁਨੈਕਸ਼ਨ ਜਰੂਰ ਪ੍ਰਾਪਤ ਕਰਨ।ਇਹ ਹਦਾਇਤ ਭਾਰਤ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੀਆਂ ਹਦਾਇਤਾਂ ਅਤੇ ਸਬੰਧਤ ਜ਼ਜ਼ਟ ਨੋਟੀਫਿਕੇਸ਼ਨ ਅਨੁਸਾਰ ਜਾਰੀ ਕੀਤੀ ਗਈ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਜਨਤਕ ਨੋਟਿਸ ਅਨੁਸਾਰ, ਸਬੰਧਤ ਇਲਾਕਿਆਂ ਵਿੱਚ ਰਹਿੰਦੇ ਸਾਰੇ ਯੋਗ ਘਰਾਂ ਨੂੰ ਨੋਟਿਸ ਜਾਰੀ ਹੋਣ ਦੀ ਮਿਤੀ ਤੋਂ ਤਿੰਨ ਮਹੀਨਿਆਂ ਦੇ ਅੰਦਰ ਅਧਿਕਾਰਤ ਏਜੰਸੀ ਤੋਂ ਘਰੇਲੂ ਪੀ.ਐਨ.ਜੀ ਕੁਨੈਕਸ਼ਨ ਲਈ ਅਰਜ਼ ਦੇ ਕੇ ਕੁਨੈਕਸ਼਼ਨ ਲੈਣਾ ਲਾਜ਼ਮੀ ਹੈ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਸ਼ਰਮਾ ਆਈ.ਏ.ਐਸ ਨੇ ਸਪੱਸ਼ਟ ਕੀਤਾ ਹੈ ਕਿ ਨਿਰਧਾਰਿਤ ਤਿੰਨ ਮਹੀਨਿਆਂ ਦੀ ਮਿਆਦ ਪੂਰੀ ਹੋਣ ਉਪਰੰਤ ਅਜਿਹੇ ਘਰਾਂ ਨੂੰ ਐਲ.ਪੀ.ਜੀ ਸਿਲੰਡਰਾਂ ਦੀ ਸਪਲਾਈ ਲਾਗੂ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੰਦ ਕੀਤੀ ਜਾ ਸਕਦੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media