ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਵਾਰਡ ਨੰਬਰ 55 ਅਤੇ ਵਾਰਡ ਨੰਬਰ 57 ਵਿੱਚ “ਲੋਕ
ਮਿਲਨੀ” ਦਾ ਆਯੋਜਨ ਕੀਤਾ।ਡਾ. ਗੁਪਤਾ ਨੇ ਸਮਾਗਮ ਵਿੱਚ ਸ਼ਾਮਲ ਸੈਂਕੜੇ ਲੋਕਾਂ ਨਾਲ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ।ਪਹਿਲਾਂ, ਸਰਕਾਰ ਬਣਨ `ਤੇ ਇਸ ਨੇ ਦੋ ਮਹੀਨਿਆਂ ਲਈ ਪੰਜਾਬ ਦੇ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣਾ ਸ਼ੂਰੂ ਕਰ ਦਿੱਤਾ, ਜਿਸ ਦੇ ਨਤੀਜੇ ਵਜੋਂ ਪੰਜਾਬ ਦੇ 90 ਪ੍ਰਤੀਸ਼ਤ ਘਰਾਂ ਲਈ ਬਿਜਲੀ ਦੇ ਬਿੱਲ ਜ਼ੀਰੋ ਹੋ ਗਏ।ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਨੂੰ ਬਿਹਤਰ ਬਣਾਉਣ ਲਈ ਨਵੇਂ ਟ੍ਰਾਂਸਫਾਰਮਰ ਲਗਾਏ ਗਏ, ਟਰਾਂਸਫਰ ਲੋਡ ਵਧਾਇਆ ਗਿਆ ਅਤੇ ਨਵੀਆਂ ਕੇਬਲਾਂ ਵਿਛਾਈਆਂ ਗਈਆਂ।
ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਹਨ ਅਤੇ ਸਕੂਲਾਂ ਵਿੱਚ ਸੁਧਾਰ ਕੀਤਾ ਹੈ।ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਜਾਰੀ ਹੈ ਅਤੇ ਇਸ ਦਾ ਵਿਸਥਾਰ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਲਾਗ ਕੀਤੀ ਗਈ ਹੈ।
ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਵੋਟਰ ਸੂਚੀ (ਐਸ.ਆਈ.ਆਰ) ਦੀ ਵਿਸ਼ੇਸ਼ ਸੋਧ ਇਸ ਸਮੇਂ ਚੱਲ ਰਹੀ ਹੈ।ਇਸ ਲਈ ਸਾਰਿਆਂ ਨੂੰ ਆਪਣੇ ਨਾਮ ਵੋਟਰ ਸੂਚੀ ਵਿੱਚ ਬਣੇ ਰਹਿਣ ਨੂੰ ਯਕੀਨੀ ਬਣਾਉਣ ਲਈ ਨਿਰਧਾਰਤ ਫਾਰਮ ਭਰਨਾ ਚਾਹੀਦਾ ਹੈ।ਯੋਜਨਾ ਸਮੇਤ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਨਹੀਂ ਲੈ ਸਕੋਗੇ, ਕਿਉਂਕਿ ਇਹ ਸਾਰੀਆਂ ਯੋਜਨਾਵਾਂ ਤੁਹਾਡੇ ਵੋਟਰ ਕਾਰਡ ਨਾਲ ਲਿੰਕ ਹੋਈਆਂ ਹਨ। ਉਨ੍ਹਾਂ ਲੋਕਾਂ, ਖਾਸ ਕਰਕੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਫਾਰਮ ਭਰੋ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media