Sunday, July 12, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਦੇ ਕਸ਼ਲੈਸ ਇਲਾਜ਼ ਮੁਹੱਈਆ ਕਰਵਾਏ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ਲੋਕ ਭਲਾਈ ਲਈ ਸਮਰਪਿਤ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਸ਼ੁਰੂ ਹੋਣ ਦੇ ਪਹਿਲੇ 6 ਮਹੀਨਿਆਂ ਵਿੱਚ ਹੀ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ਼ ਦੇ ਖਰਚ ਤੋਂ ਰਾਹਤ ਦੇ ਕੇ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ।8 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਹੁਣ ਤੱਕ 2,42,917 ਮਰੀਜ਼ਾਂ ਨੂੰ 4,79,602 ਕੈਸ਼ਲੈੱਸ ਇਲਾਜ਼ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ `ਤੇ ਲਗਭਗ 852 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ 47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਹਰੇਕ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ਼ ਦੀ ਸਹੂਲਤ ਮੁਹੱਈਆ ਕਰਵਾ ਰਹੀ ਹੈ।
ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਆਮ ਸਿਹਤ ਸੇਵਾਵਾਂ, ਸਗੋਂ ਦਿਲ, ਗੁਰਦੇ, ਹੱਡੀਆਂ, ਰੀੜ੍ਹ ਦੀ ਹੱਡੀ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਮਹਿੰਗੇ ਇਲਾਜ਼ ਨੂੰ ਵੀ ਪੂਰੀ ਤਰ੍ਹਾਂ ਮੁਫ਼ਤ ਉਪਲੱਬਧ ਕਰਵਾ ਰਹੀ ਹੈ।ਉਨ੍ਹਾਂ ਦੱਸਿਆ ਕਿ ਕ੍ਰੋਨਿਕ ਹੀਮੋਡਾਇਲਿਸਿਸ ਤਹਿਤ ਹੁਣ ਤਕ 1.58 ਲੱਖ ਤੋਂ ਵੱਧ ਡਾਇਲਿਸਿਸ ਸੈਸ਼ਨ ਕੀਤੇ ਗਏ ਹਨ।ਇਸ ਤੋਂ ਇਲਾਵਾ ਲਗਭਗ 12,400 ਲੈਪਰੋਸਕੋਪਿਕ ਗੌਲਬਲੈਡਰ ਸਰਜਰੀਆਂ ਕੀਤੀਆਂ ਗਈਆਂ ਹਨ। ਪ੍ਰਾਇਮਰੀ ਟੋਟਲ ਨੀ ਰਿਪਲੇਸਮੈਂਟ, ਹਿਪ ਰਿਪਲੇਸਮੈਂਟ, ਹਿਸਟਰੇਕਟੋਮੀ, ਸੀਜ਼ੇਰੀਅਨ ਅਤੇ ਨਾਰਮਲ ਡਲਿਵਰੀ, ਜਨਰਲ ਲੈਪਰੋਟੋਮੀ ਸਮੇਤ ਕਈ ਹੋਰ ਇਲਾਜਾਂ ਦਾ ਵੀ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਭ ਲਿਆ ਹੈ।
ਯੋਜਨਾ ਤਹਿਤ ਸਭ ਤੋਂ ਵੱਧ ਖਰਚ ਵਾਲੇ ਇਲਾਜ਼ਾਂ ਵਿੱਚ ਪ੍ਰਾਇਮਰੀ ਟੋਟਲ ਨੀ ਰਿਪਲੇਸਮੈਂਟ `ਤੇ ਲਗਭਗ 70.86 ਕਰੋੜ ਰੁਪਏ, ਪੀ.ਟੀ.ਸੀ.ਏ (ਦਿਲ ਵਿਚ ਸਟੈਂਟ ਪਾਉਣ ਦੀ ਪ੍ਰਕਿਰਿਆ) `ਤੇ ਲਗਭਗ 70.02 ਕਰੋੜ ਰੁਪਏ ਅਤੇ ਲੈਪਰੋਸਕੋਪਿਕ ਗੌਲਬਲੈਡਰ ਸਰਜਰੀ `ਤੇ ਲਗਭਗ 36.28 ਕਰੋੜ ਰੁਪਏ ਖਰਚ ਕੀਤੇ ਗਏ ਹਨ।ਹਿਪ ਪਲੇਸਮੈਂਟ, ਸਪਾਈਨ ਸਰਜਰੀ, ਕੋਰੋਨਰੀ ਆਰਟਰੀ ਬਾਈਪਾਸ ਗ੍ਰਾਫਟਿੰਗ (ਸੀਏਬੀਜੀ), ਮੋਤੀਆਬਿੰਦ ਦੇ ਆਪ੍ਰੇਸ਼ਨ ਅਤੇ ਹੋਰ ਜਟਿਲ ਸਰਜਰੀਆਂ ਵੀ ਯੋਜਨਾ ਤਹਿਤ ਮੁਫ਼ਤ ਮੁਹਈਆ ਕਰਵਾਈਆਂ ਜਾ ਰਹੀਆਂ ਹਨ।

Check Also

ਕੇਟੀ:ਕਲਾ ਮਿਊਜ਼ੀਅਮ ਨੇ ਆਪਣਾ 16ਵਾਂ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ) – ਕੇਟੀ:ਕਲਾ ਮਿਊਜ਼ੀਅਮ ਨੇ ਆਪਣਾ 16ਵਾਂ ਸਥਾਪਨਾ ਦਿਵਸ ਮਨਾਇਆ।ਇਸ ਸਮਾਗਮ …